← ਪਿਛੇ ਪਰਤੋ
ਸਿਹਤ ਵਿਭਾਗ ਨੇ 147 ਵਿਅਕਤੀਆਂ ਇਕਾਂਤਵਾਸ ਵਿੱਚ ਰਹਿਣ ਦੀ ਕੀਤੀ ਅਪੀਲ ਕੰਟਰੋਲ ਰੂਮ ਨੰਬਰ 01639-250947 ਅਤੇ ਐਮਰਜੈਂਸੀ ਵਿੱਚ 108 ਤੇ ਕਰੋ ਕਾਲ ਫਰੀਦਕੋਟ 09 ਅਪ੍ਰੈਲ 2020: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਡਾ.ਰਾਜਿੰਦਰ ਕੁਮਾਰ ਸਿਵਲ ਸਰਜਨ ਫਰੀਦਕੋਟ ਦੀ ਯੋਗ ਅਗਵਾਈ ਹੇਠ ਨੋਵਲ ਕੋਰੋਨਾ ਵਾਇਰਸ ਨਾਲ ਨੱਜਿਠਣ ਲਈ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਟਾਫ ਨੂੰ ਵਿਸ਼ੇਸ਼ ਟਰੇਨਿੰਗ ਵੀ ਦਿੱਤੀ ਗਈ ਹੈ। ਵਿਭਾਗ ਦੀਆਂ ਗਠਿਤ ਮਲਟੀਪਰਪਜ਼ ਹੈਲਥ ਵਰਕਰਜ਼ ਅਤੇ ਏ.ਐਨ.ਐਮ ਦੀਆਂ ਟੀਮਾਂ ਵੱਖ-ਵੱਖ ਇਲਾਕਿਆਂ ਖਾਸ ਕਰਕੇ ਫਰੀਦਕੋਟ ਦੇ ਕੋਰੋਨਾ ਵਾਇਰਸ ਦੇ ਪੋਜੇਟਿਵ ਆਏ ਦੂਸਰੇ ਕੇਸ ਦੇ ਰਿਹਾਇਸ਼ੀ ਇਲਾਕੇ ਮਿਸਤਰੀਆਂ ਵਾਲੀ ਗਲੀ ਦਾ ਸਰਵੇ ਕੀਤਾ ਅਤੇ ਇਸ ਇਲਾਕੇ ਨੂੰ ਜਿਲ•ਾ ਪ੍ਰਸਾਸ਼ਨ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਇਸ ਗਲੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਬੜ•ੀ ਹੀ ਮੁਸ਼ੱਕਤ ਨਾਲ ਇਸ ਪੋਜੇਟਿਵ ਕੇਸ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸਕਰੀਨਿੰਗ ਕਰ ਉਹਨਾਂ ਦੇ ਲੱਛਣ ਦੇਖ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦੇ ਰਹੇ ਹਨ । ਇਸ ਮੌਕੇ ਜਿਲ•ਾ ਨੋਡਲ ਅਫਸਰ ਕੋਵਿਡ-19 ਡਾ. ਅਨੀਤਾ ਚੋਹਾਨ ਅਤੇ ਡਾ. ਵਿਕਰਮਜੀਤ ਸਿੰਘ ਨੇ ਕਿਹਾ ਕਿ ਫਰੀਦਕੋਟ ਵਿੱਚ ਅਜੇ ਤੱਕ 2 ਕੇਸ ਹੀ ਪੋਜੇਟਿਵ ਆਏ ਹਨ , ਉਹਨਾਂ ਅਪੀਲ ਕੀਤੀ ਕਿ ਲੋਕ ਆਪਣੇ-ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਸਰਕਾਰ ਨੂੰ ਸਹਿਯੋਗ ਦੇਣ ।ਉਹਨਾਂ ਦੱਸਿਆ ਕਿ ਮੈਡੀਕਲ ਸਕਰੀਨਿੰਗ ਦੇ ਅਧਾਰ ਤੇ 5 ਵਿਅਕਤੀਆਂ ਦੇ ਸੈਂਪਲ ਲੈ ਕੇ ਲੈਬ ਵਿੱਚ ਟੈਸਟਿੰਗ ਲਈ ਭੇਜੇ ਗਏ ਹਨ, ਜਿਨ•ਾਂ ਦੀ ਰਿਪੋਰਟ ਜਲਦ ਹੀ ਸਿਹਤ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ ।ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਫਰੀਦਕੋਟ ਜ਼ਿਲ•ੇ ਦੇ 147 ਸੈਂਪਲ ਭੇਜੇ ਜਾ ਚੁੱਕੇ ਹਨ ਜਿੰਨਾਂ ਵਿਚੋਂ 52 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।ਸਿਹਤ ਵਿਭਾਗ ਵੱਲੋਂ ਸਾਰਿਆਂ ਨੂੰ ਅਪੀਲ ਹੈ ਕਿ ਕੋਵਿਡ-19 ਸਬੰਧੀ ਸਿਹਤ ਸੇਵਾਵਾਂ ਸਹੁਲਤਾਂ ਅਤੇ ਹੋਰ ਜਾਣਕਾਰੀ ਸਾਂਝੀ ਕਰਨ ਲਈ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 01639-250947 ਅਤੇ ਕਿਸੇ ਵੀ ਐਮਰਜੈਂਸੀ ਲਈ 108 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Total Responses : 267