ਕ੍ਰਿਸਚਨ ਭਾਈਚਾਰੇ ਦੇ ਲੋਕ ਤੇ ਨਿਹੰਗ ਸਿੰਘ ਜਥੇਬੰਦੀਆਂ ਹੋਈਆਂ ਆਹਮੋ ਸਾਹਮਣੇ, ਵੀਡੀਓ ਆਈ ਸਾਹਮਣੇ
ਕੁਲਵਿੰਦਰ ਸਿੰਘ
- ਕ੍ਰਿਸਚੀਅਨ ਭਾਈਚਾਰੇ ਵੱਲੋਂ 24 ਜੂਨ ਨੂੰ ਕਰਵਾਈ ਜਾਣੀ ਸੀ ਬੰਦਗੀ
- ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਵਿਰੋਧ
- 24 ਜੂਨ ਨੂੰ ਹਰ ਹਾਲਤ ਚ ਨਵੇਂ ਪਿੰਡ ਅੰਮ੍ਰਿਤਸਰ ਚ ਸਾਲਾਨਾ ਬੰਦਗੀ ਹੋਵੇਗੀ - ਕ੍ਰਿਸਚਨ ਭਾਈਚਾਰਾ
ਅੰਮ੍ਰਿਤਸਰ, 23 ਜੂਨ 2022 - ਭਾਰਤ ਇਕ ਬਹੁ ਧਰਮੀ ਦੇਸ਼ ਹੈ ਅਤੇ ਇਸ ਦੇਸ਼ ਦੇ ਵਿਚ ਹਰ ਇਕ ਵਿਅਕਤੀ ਨੂੰ ਆਪਣਾ ਧਰਮ ਮੰਨਣ ਦੀ ਇਜਾਜ਼ਤ ਮਿਲੀ ਹੋਈ ਹੈ ਅਤੇ ਪੰਜਾਬ ਦੀ ਗੱਲ ਕਰੀਏ ਤੇ ਪੰਜਾਬ ਵਿੱਚ ਬਹੁਤ ਸਾਰੇ ਲੋਕ ਕ੍ਰਿਸਚੀਅਨ ਭਾਈਚਾਰੇ ਨਾਲ ਵੀ ਸਬੰਧ ਰੱਖਦੇ ਅਤੇ ਬਹੁਤ ਸਾਰੇ ਲੋਕ ਆਪਣਾ ਧਰਮ ਛੱਡ ਕ੍ਰਿਸਚਨ ਭਾਈਚਾਰੇ ਵਿੱਚ ਵੀ ਜਾਂਦੇ ਦਿਖਾਈ ਦੇ ਰਹੇ ਹਨ ਅਤੇ ਲਗਾਤਾਰ ਹੀ ਸਿੱਖ ਕਮਿਊਨਿਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣਾ ਧਰਮ ਨਾ ਛੱਡਣ ਅੱਜ ਅੰਮ੍ਰਿਤਸਰ ਦੇ ਨਵੇਂ ਪਿੰਡ ਵਿੱਚ ਜਦੋਂ ਕ੍ਰਿਸਚੀਅਨ ਭਾਈਚਾਰੇ ਵੱਲੋਂ ਸਾਲਾਨਾ ਬੰਦਗੀ ਨੂੰ ਲੈ ਕੇ ਮੀਟਿੰਗ ਕੀਤੀ ਪਾ ਰਹੀ ਸੀ ਤਾਂ ਉਥੇ ਨਿਹੰਗ ਸਿੰਘ ਜਥੇਬੰਦੀਆਂ ਦੇ ਕੁਝ ਆਗੂ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਕ੍ਰਿਸਚੀਅਨ ਭਾਈਚਾਰੇ ਦੇ ਲੋਕਾਂ ਨੂੰ ਸਾਲਾਨਾ ਬੰਦਗੀ ਨਾ ਕਰਨ ਦੀ ਗੱਲ ਕਹੀ ਜਾਣ ਲੱਗੀ ਇਸ ਤੋਂ ਬਾਅਦ ਈਸਾਈ ਭਾਈਚਾਰੇ ਤੇ ਨਿਹੰਗ ਸਿੰਘਾਂ ਵਿਚਾਲੇ ਕਾਫੀ ਝੜੱਪ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਪੁਲੀਸ ਨੇ ਆ ਕੇ ਮੌਕੇ ਤੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਕ੍ਰਿਸਚਨ ਭਾਈਚਾਰੇ ਦੇ ਲੋਕ ਤੇ ਨਿਹੰਗ ਸਿੰਘ ਜਥੇਬੰਦੀਆਂ ਹੋਈਆਂ ਆਹਮੋ ਸਾਹਮਣੇ, ਵੀਡੀਓ ਆਈ ਸਾਹਮਣੇ (ਵੀਡੀਓ ਵੀ ਦੇਖੋ)
ਦੂਜੇ ਪਾਸੇ ਕ੍ਰਿਸਚੀਅਨ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਸੀ ਕਿ 24 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਡੇ ਪੱਧਰ ਦੇ ਉੱਤੇ ਨਵੇਂ ਪਿੰਡ ਵਿਖੇ ਕ੍ਰਿਸਚੀਅਨ ਭਾਈਚਾਰੇ ਦੀ ਬੰਦਗੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਕਿ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਨਾਲ ਲੋਕਾਂ ਨੂੰ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੇਕਿਨ ਕੁੱਝ ਸ਼ਰਾਰਤੀ ਤੱਤਵ ਜੋ ਕਿ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।
ਉਨ੍ਹਾਂ ਵੱਲੋਂ ਇੱਥੇ ਆ ਕੇ ਸਾਡੇ ਬੰਦਗੀ ਸਮਾਗਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਸ਼ਰਾਰਤੀ ਤੱਤਾਂ ਵੱਲੋਂ ਲਗਾਤਾਰ ਹੀ ਕੁਝ ਦਿਨਾਂ ਤੋਂ ਚਰਚ ਵਾਲੇ ਸਥਾਨ ਤੇ ਆ ਕੇ ਕ੍ਰਿਸਚੀਅਨ ਭਾਈਚਾਰੇ ਦੇ ਲੋਕਾਂ ਨਾਲ ਲੜਾਈ ਝਗੜਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੇਕਿਨ ਪੁਲਸ ਪ੍ਰਸ਼ਾਸਨ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲਿਆ ਅਤੇ ਉਨ੍ਹਾਂ ਕਿਹਾ ਕਿ 24 ਜੂਨ ਨੂੰ ਵੱਡੇ ਪੱਧਰ 'ਤੇ ਪ੍ਰਭੂ ਯਿਸ਼ੂ ਦੇ ਨਾਮ ਦੀ ਸਾਲਾਨਾ ਬੰਦਗੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਅਜਿਹੇ ਸ਼ਰਾਰਤੀ ਤੱਤਾਂ ਦੇ ਖਿਲਾਫ ਕਾਰਵਾਈ ਵੀ ਕਰਵਾਈ ਜਾਏਗੀ। ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੂੰ ਦਰਖਾਸਤ ਦੇ ਦਿੱਤੀ ਹੈ
ਉਧਰ ਮੌਕੇ ਤੇ ਪਹੁੰਚੇ ਡੀ ਐੱਸ ਪੀ ਸੁਖਵਿੰਦਰ ਸਿੰਘ ਜੰਡਿਆਲਾ ਗੁਰੂ ਵੱਲੋਂ ਦੋਵਾਂ ਧਿਰਾਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਮਾਮਲੇ ਨੂੰ ਸ਼ਾਂਤ ਕਰ ਦਿੱਤਾ ਗਿਆ ਹਾਲਾਂਕਿ ਉਨ੍ਹਾਂ ਨੇ ਪੱਤਰਕਾਰਾਂ ਨਾਲ ਇਸ ਬਾਰੇ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।