ਖਨੌਰੀ ਸਰਹੱਦ 'ਤੇ ਨੌਜਵਾਨ ਕਿਸਾਨ ਦੀ ਮੌਤ, ਡਾਕਟਰ ਨੇ ਕਿਹਾ ਲੱਗਦੈ ਗੋਲੀ ਲੱਗੀ ਐ
ਖਨੌਰੀ ਬਾਰਡਰ, 21 ਫਰਵਰੀ 2024 - ਖਨੌਰੀ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਜਾਣ ਦੇ ਕੀਤੇ ਗਏ ਐਲਾਨ ਤੋਂ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ੁਭਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ੁਭਕਰਮਨ ਤੋਂ ਇਲਾਵਾ 12 ਹੋਰ ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਘਟਨਾ ਤੇ ਰਜਿੰਦਰਾ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ, ਪਹਿਲੀ ਨਜ਼ਰੇ ਤਾਂ ਇੰਝ ਲੱਗ ਰਿਹਾ ਕਿ, ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ, ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।