← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 20 ਜੁਲਾਈ 2020: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਠਿੰਡਾ ਦੇ ਆਗੂਆਂ ਨੇ ਅੱਜ ਤਲਵੰਡੀ ਸਾ;ਬੋ ਦੀ ਅਨਾਜ ਮੰਡੀ ’ਚ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਜਤਾਉਂਦਿਆਂ ਜੋਰਦਾਰ ਨਾਅਰੇਬਾਜੀ ਕੀਤੀ। ਅੱਜ ਦੇ ਰੋਸ ਪ੍ਰੋਗਰਾਮ ਦਾ ਮੁੱਖ ਮਕਸਦ ਮੋਦੀ ਸਰਕਾਰ ਵੱਲੋਂ ਕਿਸਾਨ ਮੰਡੀਆਂ ਤੋੜਨ ਲਈ ਜਾਰੀ ਤਿੰਨ ਆਰਡੀਨੈਂਸਾਂ ਅਤੇ ਬਿਜਲੀ (ਸੋਧ) ਬਿੱਲ 2020 ਖਿਲਾਫ਼ ਅਵਾਜ ਉਠਾਉਣਾ ਸੀ। ਜੱਥੇਬੰਦੀ ਦੇ ਸੂਬਾ ਜਰਨਲ ਰਾਮਕਰਨ ਸਿੰਘ ਰਾਮਾਂ , ਜਿਲਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਅਤੇ ਜਿਲਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਆਖਿਆ ਕਿ ਮੋਦੀ ਸਰਕਾਰ ਨੇ ਜਿੰਨੇ ਵੀ ਫੈਸਲੇ ਲਏ ਹਨ ਉਹ ਸਾਰੇ ਦੇ ਸਾਰੇ ਕਿਸਾਨ ਵਿਰੋਧਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਹਨ। ਉਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਖੇਤੀ ਖੇਤਰ ਨੂੰ ਤਬਾਹ ਕਰਕੇ ਕਿਸਾਨਾਂ ਦੀਆਂ ਜਮੀਨਾ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੇ ਰਾਹ ਪੈ ਗਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਨਾਂ ਆਖਿਆ ਕਿ ਜਦੋਂ ਇਹ ਆਰਡੀਨੈਂਸ ਕਾਨੂੰਨ ਬਣ ਗਏ ਤਾਂ ਇਸ ਨਾਲ ਪੰਜਾਬ ਦੀਆਂ ਮੰਡੀਆਂ ਅਤੇ ਕਿਸਾਨ ਕਾਰਪੋਰੇਟ ਘਰਾਣਿਆਂ ਦੇ ਵੱਸ ਪੈ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਕਣਕ ਅਤੇ ਝੋਨੇ ਦੀ ਖਰੀਦ ਹੀ ਨਹੀਂ ਹੋਵੇਗੀ ਤਾਂ ਉਸ ਐਮਐਸਪੀ ਦਾ ਕੀ ਲਾਭ ਹੋਵੇਗਾ। ਕਿਸਾਨ ਆਗੂ ਨੇ ਕੇਂਦਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ, ਬਿਜਲੀ (ਸੋਧ) ਬਿੱਲ 2020 ਰੱਦ ਕਰਨ ਅਤੇ ਡੀਜ਼ਲ ਦਾ ਭਾਅ ਘਟਾ ਕੇ ਅੱਧਾ ਕਰਨ ਦੀ ਮੰਗ ਕੀਤੀ ਹੈ ਉਨਾਂ ਕਿਸਾਨਾਂ ਨੂੰ ਇਸ ਕਿਸਾਨੀ ਸੰਕਟ ਦੀ ਘੜੀ ਵਿੱਚ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ।
Total Responses : 267