ਨਵੀਂ ਦਿੱਲੀ, 12 ਅਕਤੂਬਰ 2020 - ਸੁਪਰੀਮ ਕੋਰਟ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਇਸ ਮਾਮਲੇ 'ਚ ਅਦਾਲਤ ਨੇ ਕੇਂਦਰ ਸਰਕਾਰ ਕੋਲੋਂ ਚਾਰ ਹਫ਼ਤਿਆਂ 'ਚ ਜਵਾਬ ਮੰਗਿਆ ਹੈ।
ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਿਛਲੇ ਮਹੀਨੇ ਸੰਸਦ 'ਚ ਖੇਤੀ ਨਾਲ ਸਬੰਧਿਤ ਇਹ ਤਿੰਨ ਕਾਨੂੰਨ ਪਾਸ ਹੋਏ ਸਨ। ਰਾਸ਼ਟਰਪਤੀ ਵਲੋਂ ਹਸਤਾਖ਼ਰ ਕੀਤੇ ਜਾਣ ਮਗਰੋਂ 27 ਸਤੰਬਰ ਤੋਂ ਇਹ ਬਿੱਲ ਕਾਨੂੰਨ ਬਣ ਚੁੱਕੇ ਹਨ, ਜਿਸ ਤੋਂ ਬਾਅਦ ਕਿਸਾਨਾਂ 'ਚ ਹੋਰ ਵੀ ਭਾਰੀ ਰੋਹ ਪਾਇਆ ਜਾ ਰਿਹਾ ਹੈ।