ਖੇਤੀ ਕਾਨੂੰਨ ਵਾਪਸ ਲੈਣ ਦੀ ਖੁਸ਼ੀ ਵਿਚ ਲੱਡੂ ਵੰਡੇ
ਦਲਜੀਤ ਕੌਰ ਭਵਾਨੀਗੜ੍ਹ
ਲਹਿਰਾਗਾਗਾ, 19 ਨਵੰਬਰ, 2021: ਤਿੰਨ ਖੇਤੀ ਬਿਲਾਂ ਨੂੰ ਕੇਂਦਰ ਸਰਕਾਰ ਵਲੋਂ ਵਾਪਸ ਲੈਣ ਦੇ ਐਲਾਨ ਦੀ ਖੁਸ਼ੀ ਵਿਚ ਸੀਬਾ ਸਕੂਲ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇੱਕ ਕੁਇੰਟਲ ਲੱਡੂ ਵੰਡੇ ਗਏ।
ਇਸ ਮੌਕੇ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ 32 ਕਿਸਾਨ ਜਥੇਬੰਦੀਆਂ ਵਲੋਂ ਇਸ ਸੰਘਰਸ਼ ਨੂੰ ਸ਼ਾਤਮਈ ਚਲਾਉਣ ਅਤੇ ਵਿਸ਼ਵ ਪੱਧਰ ’ਤੇ ਕਿਸਾਨਾਂ ਦੀ ਆਵਾਜ਼ ਉਠਾਉਣ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਦੇ ਨਾਲ ਪੰਜਾਬੀਆਂ ਦੇ ਸਬਰ, ਸੰਤੋਖ ਅਤੇ ਸ਼ਕਤੀ ਦੀ ਜਿੱਤ ਹੈ ਅਤੇ ਬਜ਼ੁਰਗਾਂ ਦੀ ਰਹਿਨੁਮਾਈ ਹੇਠ ਜਵਾਨੀ ਦੇ ਜੋਸ਼ ਨੂੰ ਅਨੁਸ਼ਾਸਿਤ ਕਰਨ ਦੀ ਵੱਡੀ ਮਿਸਾਲ ਹੈ।
ਇਸ ਮੌਕੇ ਮੈਡਮ ਅਮਨ ਢੀਂਡਸਾ, ਬਿਿਬਨ ਅਲੈਗਜੈਂਡਰ, ਹਰਵਿੰਦਰ ਸਿੰਘ, ਰਣਦੀਪ ਸੰਗਤਪੁਰਾ ਨੇ ਵੀ ਖੁਸ਼ੀ ਸਾਂਝੀ ਕੀਤੀ।ਇਸ ਮੌਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।