← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 30 ਸਤੰਬਰ 2020 - ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਗਠਜੋੜ ਤੋੜਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਿੱਜੀ ਮੁਫ਼ਾਦਾਂ ਲਈ ਪਵਿੱਤਰ ਗਠਜੋੜ ਤੋੜਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਿੰਨਾ ਸਤਿਕਾਰ ਮੋਦੀ ਸਰਕਾਰ ਨੇ ਦਿੱਤਾ, ਉੱਨਾ ਪਹਿਲਾਂ ਕਿਸੇ ਵਲੋਂ ਨਹੀਂ ਦਿੱਤਾ ਗਿਆ।
Total Responses : 267