ਖੰਨਾ: ਬਾਇਓ ਗੈਸ ਫੈਕਟਰੀ ਖਿਲਾਫ਼ ਚੋਣਾਂ ਦਾ ਬਾਈਕਾਟ, ਪੋਲਿੰਗ ਸਟੇਸ਼ਨਾਂ 'ਤੇ ਨਹੀਂ ਪਹੁੰਚੇ ਲੋਕ
ਰਵਿੰਦਰ ਸਿੰਘ ਢਿੱਲੋਂ
ਖੰਨਾ ,1 ਜੂਨ 2024 - ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਪਿੰਡਾਂ ਦੇ ਲੋਕ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਤੇ ਪਹੁੰਚ ਕੇ ਵੋਟ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਦੋਂ ਕਿ ਖੰਨਾ ਦੇ ਪਿੰਡ ਬੀਜਾ ਦੇ ਛੇ ਪਿੰਡਾਂ ਵਿੱਚ ਮੁਕੰਮਲ ਤੌਰ ਤੇ ਲੋਕ ਸਭਾ ਚੋਣਾਂ ਦਾ ਬਾਈਕਾਟ ਕੀਤਾ ਹੋਇਆ ਹੈ। ਇਹ ਬਾਈਕਾਟ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਲੱਗੀ ਹੋਈ ਬਾਇਓ ਗੈਸ ਫੈਕਟਰੀ ਖਿਲਾਫ਼ ਕੀਤਾ ਗਿਆ ਹੈ। ਬਾਇਓ ਗੈਸ ਫੈਕਟਰੀ ਕਾਰਨ ਇਲਾਕੇ ਦੇ ਪਿੰਡਾਂ ਲੋਕਾਂ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਹੁਣ ਤੱਕ ਇਹਨਾਂ ਪਿੰਡ ਘੁੰਗਰਾਲੀ ਰਾਜਪੂਤਾਂ, ਕਿਸ਼ਨਗੜ੍ਹ, ਗਾਜ਼ੀਪੁਰ, ਰਾਏਪੁਰ ਰਾਜਪੂਤਾਂ , ਮਹਿੰਦੀਪੁਰ, ਆਦਿ ਪਿੰਡਾਂ ਦੇ ਲੋਕਾਂ ਵੱਲੋਂ ਲੋਕ ਸਭਾ ਚੋਣਾਂ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਅਤੇ ਪਿੰਡਾਂ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਚੋਣ ਬੂਥ ਨਹੀਂ ਲਗਾਇਆ ਗਿਆ।