ਖੱਟਰ ਤੋਂ ਬਾਅਦ ਭਗਵੰਤ ਮਾਨ ਨੇ ਵੀ ਮੰਗੀ ਪੰਜਾਬ ਲਈ ਵੱਖਰੀ ਹਾਈਕੋਰਟ ਤੇ ਵਿਧਾਨ ਸਭਾ ਲਈ ਜ਼ਮੀਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 9 ਜੁਲਾਈ 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੁਣ ਕੇਂਦਰ ਸਰਕਾਰ ਕੋਲੋਂ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ, ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਪੀਲ ਤੇ ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਖੱਟਰ ਮਗਰੋਂ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ।
ਭਗਵੰਤ ਮਾਨ ਨੇ ਅੱਗੇ ਲਿਖਿਆ ਕਿ, ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ। ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।