ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 9 ਅਪ੍ਰੈਲ 2020 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿਚ ਫੈਲੀ ਮਹਾਂਮਾਰੀ ਦੀ ਰੋਕਥਾਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਦਿਆਂ ਆਪਣੇ ਪਰਿਵਾਰ ਵੱਲੋਂ ਸ੍ਰੀ ਗੁਰੂ ਰਾਮ ਦਾਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲੰਗਰ ਘਰ ਲਈ 25000 ਰੁਪਏ ਦੀ ਸੇਵਾ ਲਈ ਚੈੱਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਗੁਰਾ ਸਿੰਘ ਮਾਨ ਨੂੰ ਸਾਂਝੇ ਤੌਰ 'ਤੇ ਸੌਂਪਿਆ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨਵੇ ਲੱਗੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਗੁਰੂ ਜੀ ਦੀ ਬਖ਼ਸ਼ਿਸ਼ ਸਿਰੋਪਾਉ, ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।