ਗੁਰਜੀਤ ਸਿੰਘ ਔਜਲਾ ਦਾ ਦਾਅਵਾ ਜਿਸ ਵਿਅਕਤੀ ਵੱਲੋਂ ਚਲਾਈ ਗਈ ਗੋਲੀ ਉਹ ਹੈ ਧਾਲੀਵਾਲ ਦਾ ਪਰਿਵਾਰਿਕ ਮੈਂਬਰ
ਗੁਰਪ੍ਰੀਤ ਸਿੰਘ
- ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਸ਼ਰਾਬ ਪੀਂਦੀ ਵੀਡੀਓ ਤੇ ਦਿੱਤਾ ਆਪਣੀ ਦਿੱਤੀ ਆਪਣੀ ਪ੍ਰਤਿਕਿਰਿਆ
ਅੰਮ੍ਰਿਤਸਰ, 18 ਮਈ 2024 - ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਦੇ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ ਲੇਕਿਨ ਜਿੱਦਾਂ ਹੀ ਗੁਰਜੀਤ ਸਿੰਘ ਔਜਲਾ ਉੱਥੇ ਪਹੁੰਚੇ ਤਾਂ ਕੁਝ ਅਗਿਆਤ ਵਿਅਕਤੀਆਂ ਵੱਲੋਂ ਉੱਥੇ ਗੋਲੀ ਚਲਾ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਜਖਮੀ ਕਰ ਦਿੱਤਾ ਜਿਸ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੇ ਰੈਲੀ ਵਾਲੀ ਜਗ੍ਹਾ ਤੇ ਹੀ ਪੰਜਾਬ ਪੁਲਿਸ ਦੇ ਖਿਲਾਫ ਜਬਕਿ ਨਾਰੇਬਾਜੀ ਵੀ ਕੀਤੀ ਗਈ ਗੁਰਜੀਤ ਸਿੰਘ ਔਜਲਾ ਵੱਲੋਂ ਪ੍ਰੈਸ ਵਾਰਤਾ ਕਰਨ ਦੇ ਦੌਰਾਨ ਉਹਨਾਂ ਵੱਲੋਂ ਬਹੁਤ ਸਾਰੇ ਸਵਾਲ ਪੰਜਾਬ ਸਰਕਾਰ ਤੇ ਵੀ ਚੁੱਕੇ ਗਏ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਐਸਐਸਪੀ ਹੀ ਇਸ ਗੋਲੀ ਚੋਣ ਨੂੰ ਲੈ ਕੇ ਜਿੰਮੇਵਾਰ ਹਨ ਅਤੇ ਉਹਨਾਂ ਦੇ ਖਿਲਾਫ ਸਭ ਤੋਂ ਕਾਰਵਾਈ ਵੀ ਹੋਣੀ ਚਾਹੀਦੀ ਹੈ।
ਅੰਮ੍ਰਿਤਸਰ ਦੇ ਸਾਂਸਦ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਉੱਪਰ ਤੰਜ ਕਸਦੇ ਹੋਏ ਕਿਹਾ ਕਿ ਜਿਸ ਵਿਅਕਤੀ ਵੱਲੋਂ ਗੋਲੀ ਚਲਾਈ ਗਈ ਹੈ ਉਹ ਕੁਲਦੀਪ ਸਿੰਘ ਧਾਲੀਵਾਲ ਦਾ ਨਜ਼ਦੀਕੀ ਹੈ ਉੱਥੇ ਹੀ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਸ ਪਿੰਡ ਦੇ ਵਿੱਚ ਜਾ ਕੇ ਪਤਾ ਲਗਾਇਆ ਜਾ ਸਕਦਾ ਹੈ ਕਿ ਕਿਸ ਵਿਅਕਤੀ ਵੱਲੋਂ ਅਤੇ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਉਸਦੀ ਕੀ ਨਜ਼ਦੀਕੀ ਹੈ ਉਹਨਾਂ ਨੇ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਸਿਰਫ ਝੂਠ ਬੋਲ ਰਹੇ ਹਨ ਹੋਰ ਕੁਝ ਨਹੀਂ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਐਸਐਸਪੀ ਇਸ ਦੇ ਜਿੰਮੇਵਾਰ ਹਨ ਅਤੇ ਉਹਨਾਂ ਦੇ ਖਿਲਾਫ ਸਭ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉੱਥੇ ਦੂਸਰੇ ਪਾਸੇ ਕੁਲਦੀਪ ਸਿੰਘ ਧਾਲੀਵਾਲ ਦੀ ਰੈਲੀ ਤੋਂ ਬਾਅਦ ਸ਼ਰਾਬ ਚੱਲਣ ਦੀ ਵੀਡੀਓ ਤੇ ਬੋਲਦੇ ਉਹਨਾਂ ਨੇ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਅਤੇ ਉਹਨਾਂ ਦੇ ਆਮ ਆਦਮੀ ਪਾਰਟੀ ਦੇ ਪੈਰੋਕਾਰ ਕੁਛ ਵੀ ਕਰ ਸਕਦੇ ਹਨ ਅਤੇ ਸ਼ਰਾਬ ਧੁਰੱਲੇ ਨਾਲ ਵੀ ਚਲਾ ਸਕਦੇ ਹਨ।
ਇਥੋਂ ਦੱਸਣ ਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਹੀ ਆਪਣੀ ਚੋਣ ਮੁਹਿੰਮ ਦੇ ਦੌਰਾਨ ਵੱਡੀਆਂ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਅਤੇ ਅੱਜ ਉਹਨਾਂ ਵੱਲੋਂ ਅਜਨਾਲਾ ਦੇ ਵਿੱਚ ਦੋ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ ਜਾਣਾ ਸੀ ਲੇਕਿਨ ਉਸ ਤੋਂ ਪਹਿਲਾਂ ਹੀ ਕੁਝ ਵਿਅਕਤੀਆਂ ਵੱਲੋਂ ਗੋਲੀ ਚਲਾ ਕੇ ਇੱਕ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ ਤੇ ਦੂਸਰਾ ਵਿਅਕਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਜੀਤ ਸਿੰਘ ਔਜਲਾ ਦੇ ਮੁਤਾਬਕ ਇਹ ਵਿਅਕਤੀ ਆਮ ਆਦਮੀ ਪਾਰਟੀ ਦੇ ਮੌਜੂਦਾ ਕੈਬਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਪਰਿਵਾਰਿਕ ਮੈਂਬਰ ਹਨ ਉਹਨਾਂ ਨੇ ਕਿਹਾ ਕਿ ਜੇਕਰ ਇਸ ਦੇ ਖਿਲਾਫ ਕੋਈ ਕਾਰਵਾਈ ਨਾ ਹੋਈ ਤਾਂ ਅਸੀਂ ਇਸ ਖਿਲਾਫ ਜਰੂਰ ਆਪਣਾ ਰੋਸ਼ ਜਾਹਿਰ ਕਰਾ ਕੇ ਅਤੇ ਅੰਮ੍ਰਿਤਸਰ ਦੇ ਐਸਐਸਪੀ ਨੂੰ ਵੀ ਜਰੂਰ ਤਬਦੀਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਦੀ ਸਥਿਤੀ ਠੀਕ ਰਹੇਗੀ ਤਾਂ ਹੀ ਚੋਣਾਂ ਸਹੀ ਢੰਗ ਨਾਲ ਹੋ ਸਕਦੀਆਂ।