ਗੁਰਦਾਸਪੁਰ: ਨਵਾਂ ਬਣਿਆ ਅਕਾਲੀ ਸਰਪੰਚ AAP 'ਚ ਸ਼ਾਮਲ
ਰੋਹਿਤ ਗੁਪਤਾ
ਗੁਰਦਾਸਪੁਰ, 23 ਅਕਤੂਬਰ ,2024 ਜਿਮਨੀ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਜਦੋਂ ਕੁਝ ਹੀ ਦਿਨ ਪਹਿਲਾਂ ਬਣਿਆ ਅਕਾਲੀ ਦਲ ਨਾਲ ਸੰਬੰਧਿਤ ਸਰਪੰਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ। ਪਿੰਡ ਦੋਸਤਪੁਰ ਦੇ ਨਵੇਂ ਬਣੇ ਸਰਪੰਚ ਗੁਰਦੀਪ ਚੰਦ ਨੇ ਦੱਸਿਆ ਕਿ ਉਹ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਹਲਕਾ ਆਗੂ ਗੁਰਦੀਪ ਰੰਧਾਵਾ ਦੀਆਂ ਚੰਗਾਈਆਂ ਨੂੰ ਦੇਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਹੈ।
ਉੱਥੇ ਹੀ ਗੁਰਦੀਪ ਰੰਧਾਵਾ ਨੇ ਕਿਹਾ ਕਿ ਬਾਰਡਰ ਬੈਲਟ ਵਿੱਚ ਜਿਆਦਾਤਰ ਆਮ ਆਦਮੀ ਪਾਰਟੀ ਦੇ ਹੀ ਸਰਪੰਚ ਬਣੇ ਹਨ ਪਰ ਇਕਲੋਤਾ ਅਕਾਲੀ ਦਲ ਨਾਲ ਸਬੰਧਿਤ ਸਰਪੰਚ ਵੀ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਗਿਆ ਹੈ ਇਸ ਲਈ ਜਿਮਨੀ ਚੋਣਾਂ ਵਿੱਚ ਵੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ।