ਜ਼ਿਲ੍ਹਾ ਗੁਰਦਾਸਪੁਰ ਵਿਖੇ ਅਗਲੇ ਹੁਕਮਾਂ ਤਕ ਪੂਰਨ ਤੌਰ ‘ਤੇ ਕਰਫ਼ਿਊ ਲਾਗੂ
ਲੋਕੇਸ਼ ਰਿਸ਼ੀ
ਗੁਰਦਾਸਪੁਰ, 23 ਮਾਰਚ 2020- ਜ਼ਿਲ੍ਹਾ ਗੁਰਦਾਸਪੁਰ ਵਿਖੇ ਕੋਵਿਡ 19 ਦੇ ਪ੍ਰਭਾਵ ਨੂੰ ਲੈ ਕੇ ਇਹਤਿਆਤ ਵਜੋਂ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਤੁਰੰਤ ਅਗਲੇ ਹੁਕਮਾਂ ਤਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਫ਼ਿਊ ਦੌਰਾਨ ਲੋਕਾਂ ਦੇ ਘਰ 'ਚੋ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ 'ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ।
ਇਹ ਹੁਕਮ ਦਫ਼ਤਰ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟਰੇਟ ਦਫ਼ਤਰ, ਸਹਾਇਕ ਕਮਿਸ਼ਨਰ ਦਫ਼ਤਰ (ਜ) ਅਤੇ (ਸ਼ਿਕਾਇਤਾਂ), ਕਾਰਜਕਾਰੀ ਮੈਜਿਸਟਰੇਟ, ਸਪੈਸ਼ਲ ਕਾਰਜਕਾਰੀ ਮੈਜਿਸਟਰੇਟ-ਕਮ- ਕੋਰੋਨਾ ਵਿਜੀਲੈਂਸ ਅਫ਼ਸਰ, ਆਰਮੀ, ਕੇਂਦਰੀ ਆਰਮਡ ਪੈਰਾ ਮਿਲਟਰੀ ਫੋਰਸਾਂ, ਪੰਜਾਬ ਪੁਲਿਸ ਦੇ ਵਰਦੀਧਾਰੀ ਕਰਮਚਾਰੀ , ਡਿਊਟੀ ਤੇ ਤਾਇਨਾਤ ਸਿਹਤ ਵਿਭਾਗ ਦਾ ਸਟਾਫ਼, ਅਧਿਕਾਰਤ ਮੀਡੀਆ ਪਰਸਨਜ਼ 'ਤੇ ਲਾਗੂ ਨਹੀਂ ਹੋਵੇਗਾ ਜਾਂ ਅਧਿਕਾਰਤ ਅਧਿਕਾਰੀ ਜਿਨ੍ਹਾਂ ਵਿਚ ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਬ ਡਵੀਜ਼ਨਲ ਮੈਜਿਸਟਰੇਟ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ਧਾਰਕਾਂ 'ਤੇ ਲਾਗੂ ਨਹੀਂ ਹੋਣਗੇ।