← ਪਿਛੇ ਪਰਤੋ
ਗੁਰਦਾਸਪੁਰ, 19 ਸਤੰਬਰ 2017: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਲਈ ਗੁਰਦਸਾਪੁਰ ਲੋਕ ਸਭਾ ਜ਼ਿਮਨੀ ਚੋਣ-2017 ਸਬੰਧੀ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਪਠਾਨਕੋਟ ਵਿਖੇ 24 ਘੰਟੇ ਸੇਵਾਵਾਂ ਦੇਣ ਲਈ ਕੰਟਰੋਲ ਰੂਮ ਤੇ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੇ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01874-245714 ਤੇ ਪਠਾਨਕੋਟ ਦੇ 0186-2345542 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਭਾਰਤ ਚੋਣ ਕਮਿਸ਼ਨ ਵਲੋਂ ਮਿਥੇ ਗਏ ਨਿਰਪੱਖ ਚੋਣਾਂ ਦੇ ਟੀਚੇ ਨੂੰ ਮੁੱਖ ਰੱਖਦਿਆਂ ਉਪਲਬੱਧ ਕਰਵਾਈ ਗਈ ਹੈ ਅਤੇ ਆਮ ਜਨਤਾ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
Total Responses : 267