ਵਿਜੀਲੈਂਸ ਵੱਲੋਂ ਡਰੱਗ ਇੰਸਪੈਕਟਰ ਦੀ ਗ੍ਰਿਫਤਾਰੀ
ਰਿਪੋਰਟਰ- ਰੋਹਿਤ ਗੁਪਤਾ
ਗੁਰਦਾਸਪੁਰ, 29 ਜੂਨ 2022 - ਵਿਜੀਲੈਂਸ ਵਿਭਾਗ ਦੀ ਰਿਸ਼ਵਤਖੋਰੀ ਨੂੰ ਲੈ ਕੇ ਵੱਡੀ ਕਾਰਵਾਈ/ਪਠਾਨਕੋਟ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਤੇ ਇੱਕ ਦਰਜਾ 4 ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ 90 ਹਜ਼ਾਰ 'ਚ ਹੋਈ ਡੀਲ ਦੀ ਪਹਿਲੀ ਕਿਸ਼ਤ 30 ਹਜਾਰ ਰੁਪਏ ਲੈਣ ਮਹਿਲਾ ਡਰਗ ਇੰਸਪੈਕਟਰ ਦਾ ਏਜੰਟ ਦਰਜਾ ਚਾਰ ਕਰਮਚਾਰੀ ਆਇਆ ਸੀ। ਮੈਡੀਕਲ ਸਟੋਰ ਦਾ ਲਾਇਸੰਸ ਜਾਰੀ ਕਰਨ ਲਈ ਇਹ ਡੀਲ ਕੀਤੀ ਗਈ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਗੁਰਦਾਸਪੁਰ ਦੀ Lady ਡਰੱਗ ਇੰਸਪੈਕਟਰ ਗ੍ਰਿਫ਼ਤਾਰ (ਵੀਡੀਓ ਵੀ ਦੇਖੋ)
ਵਿਜੀਲੈਂਸ ਦੀ ਟੀਮ ਨੇ ਡਰਗ ਇੰਸਪੈਕਟਰ ਅਤੇ ਦਰਜ਼ਾ ਚਾਰ ਕਰਮਚਾਰੀ ਨੂੰ ਕਾਬੂ ਕਰ ਲਿਆ ਹੈ, ਪੁਲਿਸ ਵੱਲੋਂ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਤੋਂ ਗਿਰਫਤਾਰ ਕਰਕੇ ਇਸ ਵੱਲੋਂ ਫੜੀ ਗਈ ਡਰੱਗ ਇੰਸਪੈਕਟਰ ਨੂੰ ਪਠਾਨਕੋਟ ਲਿਆਂਦਾ ਗਿਆ ਸੀ।
ਇਸ ਸਬੰਧੀ ਐਸ.ਐਸ.ਪੀ ਵਿਜੀਲੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਪੀੜਤ ਅਰੁਣ ਕੁਮਾਰ ਨੇ ਦੱਸਿਆ ਸੀ ਕਿ ਉਸ ਨੂੰ ਲਾਇਸੈਂਸ ਦਿਵਾਉਣ ਲਈ ਡਰਗ ਇੰਸਪੈਕਟਰ ਵੱਲੋਂ 90000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸਾਡੇ ਵੱਲੋਂ ਕਾਰਵਾਈ ਕੀਤੀ ਗਈ ਅਤੇ ਜਦੋਂ ਪੀੜਤ ਵਿਅਕਤੀ 90000 ਵਿੱਚੋਂ 30 ਹਜ਼ਾਰ ਦੇਣ ਲਈ ਮੁਲਜ਼ਮ ਕੋਲ ਪਹੁੰਚਿਆ ਤਾਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ, ਉਨ੍ਹਾਂ ਨੇ ਦੱਸਿਆ ਕਿ ਦਰਜਾ ਚਾਰ ਦੇ ਮੁਲਾਜ਼ਮ ਨੇ ਦੱਸਿਆ ਕਿ ਉਸ ਵੱਲੋਂ ਇਹ ਸਭ ਡਰੱਗ ਇੰਸਪੈਕਟਰ ਬਬਲੀਨ ਕੋਰ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ, ਇਸ ਲਈ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।