← ਪਿਛੇ ਪਰਤੋ
ਦਿਨੇਸ਼
ਗੁਰਦਾਸਪੁਰ, 10 ਮਈ 2020 - ਜ਼ਿਲ੍ਹਾ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਸੂਚੀ ਮੁਤਾਬਿਕ ਜ਼ਿਲ੍ਹੇ ਭਰ ਵਿਖੇ 12 ਨਵੇਂ ਕੋਰੋਨਾ ਪਾਜ਼ਿਟਿਵ ਕੇਸ ਪਾਏ ਗਏ ਹਨ। ਜਿਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 134 ਹੋ ਚੁੱਕੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚੋਂ 1788 ਸੈਂਪਲ ਲਏ ਗਏ ਸਨ। ਜਿਨ੍ਹਾਂ ਵਿੱਚੋਂ 1559 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ ਹੁਣ ਤੱਕ 134 ਰਿਪੋਰਟਾਂ ਕੋਰੋਨਾ ਪਾਜ਼ਿਟਿਵ ਪਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫ਼ਿਲਹਾਲ 95 ਲੋਕਾਂ ਦੀਆਂ ਰਿਪੋਰਟਾਂ ਆਉਣੀਆਂ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਪਾਏ ਗਏ 134 ਐਕਟਿਵ ਕੇਸਾਂ ਵਿੱਚੋਂ ਇੱਕ ਮਰੀਜ਼ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਦੇ 133 ਐਕਟਿਵ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਮ ਲੋਕਾਂ ਕੋਲੋਂ ਅਪੀਲ ਕੀਤੀ ਕਿ ਮੌਜੂਦਾ ਘੜੀ 'ਚ ਘਬਰਾਉਣ ਦੀ ਲੋੜ ਨਹੀਂ। ਬਲ ਕੀ ਸੁਚੇਤ ਰਹਿੰਦਿਆਂ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਤੇ ਅਮਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਜਿੰਨਾ ਹੋ ਸਕੇ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਅਤੇ ਜੇਕਰ ਕਿਸੇ ਜ਼ਰੂਰੀ ਕੰਮ ਲਈ ਬਾਹਰ ਜਾਣਾ ਪੈਂਦਾ ਹੈ ਤਾਂ ਮੂੰਹ ਉੱਪਰ ਮਾਸਕ ਦੇ ਨਾਲ ਨਾਲ ਆਪਸੀ ਦੂਰੀ ਬਣਾ ਕੇ ਰੱਖਣ। ਤਾਂ ਜੋ ਇਸ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਪੁੱਟਿਆ ਜਾ ਸਕੇ।
Total Responses : 267