ਚੰਡੀਗੜ੍ਹ, 25 ਸਤੰਬਰ, 2017 : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਸਨ ਜੋ ਕਿ ਅੱਜ ਕਾਗਜਾਂ ਦੀ ਪੜਤਾਲ ਦੋਰਾਨ ਠੀਕ ਪਾਏ ਗਏ। ਇਹ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ. ਮਨਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਅੱਜ ਇਥੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਦਾਇਰ ਨਾਮਜਦਗੀ ਪੱਤਰ ਦੀ ਅੱਜ ਪੜਤਾਲ ਕੀਤੀ ਗਈ ਜਿਸ ਦੋਰਾਨ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਲਾਰੀਅ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਨੀਲ ਕੁਮਾਰ ਜਾਖੜ, ਆਮ ਆਦਮੀ ਪਾਰਟੀ ਦੇ ਸੁਰੇਸ਼ ਕੁਮਾਰ ਖਜੂਰੀਆ, ਮੇਘ ਦੇਸ਼ਮ ਪਾਰਟੀ ਦੀ ਸੰਤੋਸ਼ ਕੁਮਾਰੀ, ਸ਼੍ਰੋਮਣੀ ਅਕਾਲੀ ਦਲ (ਮਾਨ) ਕੁਲਵੰਤ ਸਿੰਘ, ਹਿੰਦੋਸਤਾਨ ਸ਼ਕਤੀ ਸੈਨਾ ਦੇ ਰਜਿੰਦਰ ਸਿੰਘ ਅਤੇ ਅਜਾਦ ਉਮੀਦਵਾਰ ਸਤਨਾਮ ਸਿੰਘ, ਸੰਦੀਪ ਕੁਮਾਰ, ਪਰਦੀਪ ਕੁਮਾਰ, ਪਰਵਿੰਦਰ ਸਿੰਘ ਅਤੇ ਪਵਨ ਕੁਮਾਰ ਵਲੋਂ ਦਾਇਰ ਨਾਮਜਦਗੀ ਪੱਤਰ ਸਹੀ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 27 ਸਤੰਬਰ 2017 ਦਿਨ ਬੁੱਧਵਾਰ ਹੈ।