ਗੁਰਦੀਪ ਰੰਧਾਵਾ ਦੇ ਪਰਿਵਾਰ ਦਾ ਕਰਾਰ, ਨਹੀਂ ਕਰਾਂਗੇ ਹਲਕੇ ਦੇ ਲੋਕਾਂ ਨੂੰ ਨਿਰਾਸ਼
ਰੋਹਿਤ ਗੁਪਤਾ
ਗੁਰਦਾਸਪੁਰ, 23 ਨਵੰਬਰ 2024 - ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਪਰਿਵਾਰ ਉਹਨਾਂ ਦੀ ਮਾਤਾ, ਭਰਾ ਤੇ ਪਤਨੀ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪਰਮਾਤਮਾ ਦੀ ਦੀ ਮਿਹਰ ਨਾਲ ਉਹਨਾਂ ਦੀ ਮਿਹਨਤ ਸਫਲ ਹੋਈ ਹੈ ਅਤੇ ਹਲਕੇ ਦੇ ਲੋਕਾਂ ਨੇ ਉਹਨਾਂ ਤੇ ਵਿਸ਼ਵਾਸ ਜਤਾਇਆ ਹੈ, ਅਤੇ ਉਹ ਵੀ ਹਲਕੇ ਦੇ ਲੋਕਾਂ ਨੂੰ ਨਿਰਾਸ਼ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਇਸ ਘਰ ਵਿੱਚ ਜੋ ਵੀ ਆਇਆ ਉਸ ਨੂੰ ਪੂਰਾ ਮਾਨ ਸਨਮਾਨ ਦਿੰਦੇ ਰਹੇ ਹਨ ਅਤੇ ਅੱਗੇ ਵੀ ਹਲਕੇ ਦੇ ਲੋਕਾਂ ਨੂੰ ਪੂਰਾ ਸਤਿਕਾਰ ਦੇਣਗੇ। ਉਹਨਾਂ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਗੁਰਦੀਪ ਰੰਧਾਵਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਨਾਲ ਹੀ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦਵਾਉਣ ਦੀ ਕੋਸ਼ਿਸ਼ ਕੀਤੀ ਜਾਵੇ।