ਕੋਵਿਡ 19 ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ
ਲੁਧਿਆਣਾ, 15 ਜੂਨ 2020: ਕੋਵਿਡ 19 ਦੌਰਾਨ ਗਰੀਬ, ਬੇਸਹਾਰਾ ਅਤੇ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਨਿਭਾਈ ਲਾਮਿਸਾਲ ਡਿਊਟੀ ਦੇ ਚੱਲਦਿਆਂ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਟਰੱਸਟੀ ਅਤੇ ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਆਸ਼ੂ ਨੇ ਇਸ ਨਾਜ਼ੁਕ ਦੌਰ ਵਿੱਚ ਆਪਣੀ ਦਿਲ ਜਾਨ ਲਗਾ ਕੇ ਲੋੜਵੰਦ ਲੋਕਾਂ ਤੱਕ ਹਰ ਤਰ•ਾਂ ਦੀ ਸਹੂਲਤ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕੀਤੀ। ਉਨ•ਾਂ ਕਿਹਾ ਕਿ ਇਥੋਂ ਤੱਕ ਕਿ ਇਸ ਵਾਰ ਕਣਕ ਦਾ ਖਰੀਦ ਸੀਜ਼ਨ ਵੀ ਬਹੁਤ ਹੀ ਵਧੀਆ ਤਰੀਕੇ ਨਾਲ ਨੇਪਰੇ ਚੜਿਆ। ਜਿਸ ਕਾਰਨ ਪੰਜਾਬ ਦੇ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਧੰਨਵਾਦ ਕਰ ਰਹੇ ਹਨ।
ਉਨ•ਾਂ ਦੱਸਿਆ ਕਿ ਕੋਵਿਡ 19 ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਜ਼ਾਨਾ 2000 ਭੋਜਨ ਪੈਕੇਟ ਤਿਆਰ ਕਰਵਾ ਕੇ ਲੁਧਿਆਣਾ ਪੁਲਿਸ ਰਾਹੀਂ ਲੋੜਵੰਦ ਲੋਕਾਂ ਤੱਕ ਪਹੁੰਚਾਏ। ਇਸ ਤੋਂ ਇਲਾਵਾ ਲੰਗਰ ਤਿਆਰ ਕਰਨ ਵਾਲੇ ਸੇਵਾਦਾਰਾਂ ਦਾ 25 ਲੱਖ ਰੁਪਏ ਦਾ ਸਿਹਤ ਬੀਮਾ ਵੀ ਕਰਵਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਪ੍ਰਧਾਨ ਰਾਜਿੰਦਰ ਸਿੰਘ ਬਿੰਦਰਾ, ਚੇਅਰਮੈਨ ਬਾਬਾ ਅਜੀਤ ਸਿੰਘ, ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਲਾਲੀ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਪ੍ਰੀਤੀ, ਕੰਵਲਜੀਤ ਸਿੰਘ ਬਿੰਦਰਾ, ਗੁਰਚਰਨ ਸਿੰਘ ਖੁਰਾਣਾ, ਦਾਰਾ ਬੱਬਰ ਅਤੇ ਹੋਰ ਵੀ ਹਾਜ਼ਰ ਸਨ।