ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਮੁਸਲਿਮ ਭਾਈਚਾਰਾ ਲਾ ਰਿਹੈ ਸ਼ਰਧਾ ਨਾਲ ਲੰਗਰ
ਰੋਹਿਤ ਗੁਪਤਾ
ਗੁਰਦਾਸਪੁਰ, 3 ਸਤੰਬਰ 2022 : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਪੂਰੇ ਬਟਾਲਾ ਇਵੇ" ਲੋਕਾਂ ਵਲੋਂ ਸਜਾਇਆ ਗਿਆ ਹੈ,ਜਿਵੇਂ ਵਿਆਹ ਵਾਲਾ ਘਰ ਹੋਵੇ। ਉੱਥੇ ਹੀ ਇਸ ਪੁਰਬ ਨੂੰ ਲੈਕੇ ਦੇਸ਼ ਵਿਦੇਸ਼ ਤੋਂ ਵੱਡੀ ਤਾਦਾਦ ਚ ਗੁਰੂ ਨਾਨਕ ਨਾਮਲੇਵਾ ਸੰਗਤ ਇਤਹਾਸਿਕ ਗੁਰੂਦਵਾਰਾ ਸਾਹਿਬ ਅਤੇ ਨਗਰ ਕੀਰਤਨ ਚ ਨਤਮਸਤਕ ਹੋਣ ਪਹੁਚੀ ਰਹੀ ਹੈ। ਇਸ ਸੰਗਤ ਦੇ ਸਵਾਗਤ ਲਈ ਬਟਾਲਾ ਚ ਲੋਕਾਂ ਵਲੋਂ ਬਾਜ਼ਾਰ ਸਜਾਏ ਗਏ ਹਨ ਅਤੇ ਵੱਖ ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਦੂਜੇ ਪਾਸੇ ਬਾਬੇ ਦਾ ਵਿਆਹ ਆਪਸੀ ਧਰਮ ਦੇ ਭਾਈਚਾਰੇ ਦੀ ਮਿਸਾਲ ਵੀ ਕਾਇਮ ਕਰ ਰਿਹਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਮੁਸਲਿਮ ਭਾਈਚਾਰਾ ਲਾ ਰਿਹੈ ਸ਼ਰਧਾ ਨਾਲ ਲੰਗਰ (ਵੀਡੀਓ ਵੀ ਦੇਖੋ)
ਮੁਸਲਿਮ ਭਾਈਚਾਰਾ ਵਲੋਂ ਲੰਗਰ ਲਗਾ ਕੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਜਤਾ ਰਿਹਾ ਹੈ। ਉੱਥੇ ਹੀ ਜਦੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਲੰਗਰ ਚ ਉਹਨਾਂ ਦੇ ਪਰਿਵਾਰ ਸੇਵਾ ਨਿਭਾ ਰਹੇ ਹਨ ਅਤੇ ਬੱਚੇ ਵੀ ਸ਼ਾਮਿਲ ਹਨ ਅਤੇ ਉਹ ਇਹ ਰੀਤ ਲਗਾਤਾਰ ਜਾਰੀ ਰੱਖਣਗੇ |