← ਪਿਛੇ ਪਰਤੋ
ਦੇਵਾ ਨੰਦ ਸ਼ਰਮਾ
ਕੋਟਕਪੂਰਾ, 27 ਅਗਸਤ, 2017 : ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਦੀ ਸੀ.ਬੀ.ਆਈ. ਅਦਾਲਤ 'ਚ ਸੁਣਵਾਈ ਦੌਰਾਨ ਡੇਰਾ ਪ੍ਰੇਮੀਆਂ ਨਾਲ ਕੋਟਕਪੂਰਾ ਤੋਂ ਪੰਚਕੁਲਾ ਗਿਆ ਕੋਟਕਪੂਰਾ ਦੇ ਮੁਹੱਲਾ ਪ੍ਰੇਮ ਨਗਰ ਦਾ ਵਸਨੀਕ ਨੌਜਵਾਨ ਗੋਲੀ ਲੱਗਣ ਨਾਲ ਜਖਮੀ ਹੋ ਗਿਆ ਸੀ। ਹੁਣ ਉਸਦਾ ਇਲਾਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਹੈ। ਪੰਚਕੁਲਾ ਵਿਖੇ ਵਾਪਰੀ ਘਟਨਾ ਦੌਰਾਨ ਉਕਤ ਨੌਜਵਾਨ ਸੰਦੀਪ ਕੁਮਾਰ ਪੁੱਤਰ ਓਮ ਪ੍ਰਕਾਸ਼ ਦੀ ਕਮਰ ਵਿੱਚ ਗੋਲੀ ਲੱਗੀ ਦੱਸੀ ਜਾ ਰਹੀ ਹੈ। ਇਸ ਸਬੰਧ ਵਿੱਚ ਸ਼ਹਿਰ ਅੰਦਰ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਲੜਕੇ ਦੇ ਪਿਤਾ ਓਮ ਪ੍ਰਕਾਸ਼ ਅਤੇ ਚਾਚਾ ਪ੍ਰਭ ਦਿਆਲ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਲੜਕਾ ਠੀਕ ਹੈ ਅਤੇ ਉਸਦਾ ਇਲਾਜ ਪੀ.ਜੀ.ਆਈ ਵਿੱਚ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।
Total Responses : 267