ਘਰ ਘਰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਵਾਲਿਆਂ ਦੀ ਹੋਵੇਗੀ ਸਕਰੀਨਿੰਗ
ਚੰਡੀਗੜ੍ਹ , 17 ਅਪ੍ਰੈਲ, 2020 : ਚੰਡੀਗੜ੍ਹ ਪ੍ਰਸ਼ਾਸਨ ਨੇ ਘਰ ਘਰ ਜ਼ਰੂਰੀ ਵਸਤਾਂ ਦੀ ਸਪਲਾਈ ਦੇਣ ਵਾਲੇ ਡਲੀਵਰੀ ਬੁਆਇ, ਬੱਸ ਡਰਾਈਵਰ, ਹਾਕਰ, ਦੁਕਾਨਦਾਰ ਤੇ ਪੁਲਿਸ ਵਾਲਿਆਂ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਕ ਟਵੀਟ ਰਾਹੀਂ ਦੱਸਿਆ ਕਿ ਇਸ ਕੰਮ ਵਾਸਤੇ 11 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।