← ਪਿਛੇ ਪਰਤੋ
ਜਗਰਾਂਓ, 17 ਜਨਵਰੀ 2022 (ਦੀਪਕ ਜੈਨ ) :- ਪੰਜਾਬ ਵਿੱਚ ਚੋਣਾਂ ਦੀ ਤਾਰੀਕ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਰੱਖ ਦਿੱਤੀ ਹੈ ਜਿਸ ਕਾਰਨ ਵਾਲਮੀਕਿ ਭਾਈਚਾਰੇ ਦੇ ਆਗੂ ਅਤੇ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਵਲੋਂ ਭਾਰਤ ਅਤੇ ਪੰਜਾਬ ਦੇ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਗੇਜਾ ਰਾਮ ਨੇ ਕਿਹਾ ਕਿ ਚੋਣ ਕਮਿਸ਼ਨ ਨੇ 16 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਚੋਣਾਂ ਦੀ ਤਾਰੀਕ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਰੱਖ ਦਿੱਤੀ ਹੈ। ਓਨਾ ਕਿਹਾ ਕਿ ਚੋਣਾਂ ਦੀ ਤਾਰੀਕ ਬਦਲਣ ਨਾਲ ਵਾਲਮੀਕੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।ਇਸ ਮੌਕੇ ਰਜਤ ਅਰੋੜਾ, ਅਮਿਤ ਕਲਿਆਣ, ਰੋਹਿਤ ਵਾਲੀਆ ਵੀ ਮੌਜੂਦ ਸਨ।
Total Responses : 267