← ਪਿਛੇ ਪਰਤੋ
ਚੰਡੀਗੜ੍ਹ, 29 ਜਨਵਰੀ, 2017 : ਚੋਣ ਕਮਿਸ਼ਨ ਨੇ 4 ਫਰਵਰੀ ਤੋਂ 8 ਮਾਰਚ ਤੱਕ ਪੰਜਾਬ ਸਮੇਤ ਵਿਧਾਨ ਸਭਾ ਚੋਣਾਂ ਵਾਲੇ ਪੰਜ ਰਾਜਾਂ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਵੀ ਲਾਗੂ ਰਹੇਗੀ। ਚੋਣ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 4 ਫਰਵਰੀ 2017 ਨੂੰ ਸਵੇਰੇ 7 ਵਜੇ ਤੋਂ ਲੈ ਕੇ 8 ਮਾਰਚ 2017 ਸ਼ਾਮ ਸਾਢੇ ਪੰਜ ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।
Total Responses : 267