← ਪਿਛੇ ਪਰਤੋ
ਚੰਡੀਗੜ੍ਹ, 6 ਅਕਤੂਬਰ, 2017 : ਚੋਣ ਕਮਿਸ਼ਨ ਨੇ 11 ਅਕਤੂਬਰ 2017 ਨੂੰ ਸਵੇਰੇ 7:00 ਤੋਂ 6:30 ਵਜੇ ਤੱਕ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇ ਨਜਰ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੈ। ਚੋਣ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 11 ਅਕਤੂਬਰ 2017 ਨੂੰ ਸਵੇਰੇ 7:00 ਤੋਂ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ। ਇਸ ਤੋਂ ਇਲਾਵਾ ਇਕ ਹੋਰ ਹੁਕਮ ਰਾਹੀ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਜ਼ਿਮਨੀ ਚੋਣ ਸਬੰਧੀ ਹਲਕੇ ਵਿੱਚ ਵੋਟਾਂ ਦੋਰਾਨ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਵਰਤੋਂ ਨੂੰ ਲਾਜ਼ਮੀ ਕਰਾਰ ਦਿੱਤਾ ਹੈ।
Total Responses : 267