ਦੇਵਾਂ ਨੰਦ ਸ਼ਰਮਾ
ਫਰੀਦਕੋਟ 03 ਮਈ 2019: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 09 ਫਰੀਦਕੋਟ ਲਈ ਨਿਯੁਕਤ ਜਨਰਲ ਨਿਗਰਾਨ (ਅਬਜਰਬਰ) ਸ੍ਰੀ ਡੈਨੀਅਲ ਕੰਡੋਲਾ ਆਈ.ਏ.ਐਸ. ਵੱਲੋਂ ਲੋਕ ਸਭਾ ਚੋਣਾਂ 2019 ਲਈ ਫਰੀਦਕੋਟ ਲੋਕ ਸਭਾ ਹਲਕੇ ਲਈ ਕੀਤੇ ਗਏ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਆਰ.ਓ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ., ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਲੋਕ ਸਭਾ ਹਲਕਾ ਫਰੀਦਕੋਟ ਨਾਲ ਸਬੰਧਤ 9 ਹਲਕਿਆਂ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਮੋਗਾ, ਧਰਮਕੋਟ, ਗਿੱਦੜਵਾਹਾ,ਫਰੀਦਕੋਟ, ਕੋਟਕਪੂਰਾ, ਜੈਤੋ, ਰਾਮਪੁਰਾ ਫੂਲ ਦੇ ਸਹਾਇਕ ਰਿਟਰਨਿੰਗ ਅਫਸਰ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੌਕੇ ਜਨਰਲ ਨਿਗਰਾਨ ਸ੍ਰੀ ਡੈਨੀਅਲ ਕੰਡੋਲਾ ਨੇ ਚੋਣਾਂ ਵਿੱਚ ਤਾਇਨਾਤ ਸਮੂਹ ਏ.ਆਰ.ਓ ਅਤੇ ਹੋਰ ਅਮਲੇ ਨੂੰ ਹਦਾਇਤਾਂ ਦਿੱਤੀਆਂ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਬਿਨਾਂ ਕਿਸੇ ਡਰ, ਭੈਅ ਦੇ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਮਤਦਾਨ ਹੱਕ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸੀਵਿਜਲ ਮੋਬਾਇਲ ਐਪ, ਸੁਵਿਧਾ ਐਪ ਅਤੇ ਟੋਲ ਫ੍ਰੀ ਨੰਬਰ 1950 ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਜਿਸ ਤੇ ਕੋਈ ਨਾਗਰਿਕ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਆਰ.ਓ ਲੋਕ ਸਭਾ ਹਲਕਾ ਫਰੀਦਕੋਟ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਜਨਰਲ ਅਬਜਰਬਰ ਨੂੰ ਲੋਕ ਸਭਾ ਚੋਣਾਂ ਸਬੰਧੀ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ/ਕੰਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲੋੜ ਅਨੁਸਾਰ ਪੋਲਿੰਗ ਸਟਾਫ ਉਪਬਲੱਧ ਹੈ । ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਸਵੀਪ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਪੁਲਿਸ, ਆਬਕਾਰੀ ਵਿਭਾਗ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਸਖਤੀ ਨਾਲ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਮੋਗਾ ਮੈਡਮ ਅਨੀਤਾ ਦਰਸ਼ੀ, ਐਸ.ਡੀ.ਐਮ. ਫਰੀਦਕੋਟ ਸ: ਪਰਮਦੀਪ ਸਿੰਘ, ਐਸ.ਡੀ.ਐਮ. ਕੋਟਪੂਰਾ ਸ: ਬਲਵਿੰਦਰ ਸਿੰਘ, ਐਸ.ਡੀ.ਐਮ. ਜੈਤੋਂ ਸ੍ਰੀ ਰਾਮ ਸਿੰਘ,ਸਹਾਇਕ ਕਮਿਸ਼ਨਰ ਸ: ਹਰਦੀਪ ਸਿੰਘ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਮੈਡਮ ਮਨਦੀਪ ਕੌਰ, ਐਸ.ਡੀ.ਐਮ. ਰਾਮਪੁਰਾ ਫੂਲ ਸ: ਖੁਸ਼ਦਿਲ ਸਿੰਘ ਸੰਧੂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼, ਐਸ.ਡੀ.ਐਮ. ਬਾਘਾਪੁਰਾਣਾ ਮੈਡਮ ਸਵਰਨਜੀਤ ਕੌਰ, ਜਿਲ੍ਹਾ ਮਾਲ ਅਫਸਰ ਸ: ਅਵਤਾਰ ਸਿੰਘ, ਡੀ.ਆਈ.ਓ ਸ੍ਰੀ ਅਨਿਲ ਕਟਿਆਰ , ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।