ਜਲੰਧਰ, 5 ਜਨਵਰੀ, 2017 : ਜਲੰਧਰ ਜਿਲ੍ਹੇ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਪਹਿਲੀ ਵਾਰੇ ਲਾਗੂ ਕੀਤੀਆਂ ਗਈਆਂ ਆਈ.ਟੀ.ਐਪਲੀਕੇਸ਼ਨਾਂ ਸੁਵਿਧਾ, ਸਮਾਧਾਨ ਤੇ ਸੁਗਮ ਦੀ ਵਰਤੋਂ ਬਾਰੇ ਸਹਾਇਤਾ ਲਈ ਵਿਸ਼ੇਸ 'ਫੈਸਲੀਟੇਸ਼ਨ ਸੈਂਟਰ' ਸਥਾਪਿਤ ਕੀਤਾ ਗਿਆ ਹੈ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਪਿਤ ਇਸ ਕੇਂਦਰ ਦਾ ਉਦਘਾਟਨ ਕਰਨ ਪਿੱਛੋਂ ਜਿਲ੍ਹਾ ਚੋਣ ਅਫਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ ਇਸ ਕੇਂਦਰ ਰਾਹੀਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਜਾਂ ਆਮ ਲੋਕਾਂ ਨੂੰ ਇਨ੍ਹਾਂ ਆਨਲਾਇਨ ਐੇਪਲੀਕੇਸ਼ਨਾਂ ਦੀ ਵਰਤੋਂ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦੇ ਹੱਲ ਜਾਂ ਵਰਤੋਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਚੋਣ ਪ੍ਰਕ੍ਰਿਆ ਦੌਰਾਨ ਚੋਣ ਜਾਬਤੇ ਦੀ ਉਲੰਘਣਾ ਆਦਿ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੀ ਕਾਲ ਸੈਟਰ ਅਤੇ ਸ਼ਿਕਾਇਤ ਨਿਵਾਰਨ ਸੈਲ ਸਥਾਪਿਤ ਕਰ ਦਿੱਤਾ ਗਿਆ ਹੈ ਜੋ ਕਿ 24 ਘੰਟੇ ਕੰਮ ਕਰੇਗਾ।
ਇਸ ਦਾ ਟੋਲ ਫ੍ਰੀ ਸੰਪਰਕ ਨੰਬਰ 18001801612 ਹੈ, ਜਿਸ ਤੇ ਕੋਈ ਵੀ ਵਿਅਕਤੀ ਵੋਟਰ ਸੂਚੀਆਂ, ਇਲੈਕਸ਼ਨ ਸਬੰਧੀ ਆਪਣੀ ਸ਼ਿਕਾਇਤਾਂ ਅਤੇ ਚੋਣ ਜਾਬਤੇ ਦੀ ਉਲੰਘਣਾ ਦੀ ਸੂਚਨਾ ਦਰਜ ਕਰਵਾ ਸਕਦਾ ਹੈ। ਇਸ ਤੋ ਇਲਾਵਾ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਟੋਲ ਫ੍ਰੀ ਨੰਬਰ 0172-1950 ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟceopunjab.nic.in ਤੇ ਸਮਾਧਾਨ ਐਪਲੀਕੇਸ਼ਨ ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।