ਚੋਣ ਪ੍ਰਚਾਰ ਲਈ ਹਰਿਆਣਾ ਪਹੁੰਚੇ PM ਮੋਦੀ, ਕਿਹਾ, ਹਰਿਆਣਾ ਦੀ ਮਿੱਟੀ ਨੇ ਮੈਨੂੰ ਢਾਲਿਆ ਹੈ
ਭਿਵਾਨੀ, 23 ਮਈ 2024 : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਛੇਵੇਂ ਪੜਾਅ ਲਈ 25 ਮਈ ਨੂੰ ਵੋਟਾਂ ਪੈਣਗੀਆਂ। ਇਸ ਦੌਰਾਨ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 58 ਸੀਟਾਂ ਲਈ ਵੋਟਿੰਗ ਹੋਵੇਗੀ। ਚੋਣ ਮੈਦਾਨ ਵਿੱਚ 900 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਪਹੁੰਚ ਗਏ ਹਨ। ਹਰਿਆਣਾ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਵੀਰਵਾਰ ਨੂੰ ਹੀ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਗੁਰਦਾਸਪੁਰ ਅਤੇ ਜਲੰਧਰ 'ਚ ਉਨ੍ਹਾਂ ਦੀਆਂ ਰੈਲੀਆਂ ਹੋਣੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਵੀਰਵਾਰ ਨੂੰ ਚੋਣ ਪ੍ਰਚਾਰ ਕਰਨ ਲਈ ਭਿਵਾਨੀ-ਮਹੇਂਦਰਗੜ੍ਹ ਪਹੁੰਚੇ। ਇਸ ਦੌਰਾਨ ਉਨ੍ਹਾਂ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਮੰਚ ਤੋਂ ਵਿਰੋਧੀ ਧਿਰ 'ਤੇ ਕਾਫੀ ਨਿਸ਼ਾਨਾ ਸਾਧਿਆ।
ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਹਰਿਆਣਾ ਦੀ ਮਿੱਟੀ ਨੇ ਮੈਨੂੰ ਢਾਲਿਆ ਹੈ। ਮੈਂ ਇੱਥੇ ਰਹਿੰਦਾ ਸੀ, ਉਸ ਸਮੇਂ ਮਨੋਹਰ ਲਾਲ ਖੱਟਰ ਸੰਸਥਾ ਦਾ ਕੰਮ ਦੇਖ ਰਹੇ ਸਨ।