ਹੁਣ ਆਪਣੇ ਪਿੰਡਾਂ ਵਿੱਚ ਰਹਿਣਗੇ ਇਕਾਂਤਵਾਸ-ਸੰਯਮ ਅਗਰਵਾਲ
ਆਪਣਿਆਂ ਕੋਲ ਰਹਿਣ ਲਈ ਉਤਾਵਲੇ ਨੇ ਲੋਕ, ਸਰਕਾਰ ਦੇ ਉਪਰਾਲੇ ਦੀ ਸ਼ਲਾਘਾ
ਲੁਧਿਆਣਾ, 06 ਮਈ 2020: ਸਥਾਨਕ ਮੈਰੀਟੋਰੀਅਸ ਵਿਦਿਆਰਥੀਆਂ ਦੇ ਸਕੂਲ ਵਿਖੇ ਆਈਸੋਲੇਸ਼ਨ ਵਿੱਚ ਰੱਖੇ ਗਏ ਸ਼ੱਕੀ ਮਰੀਜ਼ਾਂ ਨੂੰ ਹੁਣ ਉਨ•ਾਂ ਦੇ ਪਿੰਡਾਂ ਵਿੱਚ ਭੇਜਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਉਹ ਇਕਾਂਤਵਾਸ ਰਹਿਣਗੇ। ਇਸ ਮੌਕੇ ਅੱਜ ਪੰਜ ਵਿਅਕਤੀਆਂ ਨੂੰ ਨਗਰ ਨਿਗਮ ਦੇ ਵਧੀਕ ਕਮਿਸ਼ਨਰ-ਕਮ-ਨੋਡਲ ਅਫ਼ਸਰ ਸ੍ਰੀ ਸੰਯਮ ਅਗਰਵਾਲ ਦੀ ਹਾਜ਼ਰੀ ਵਿੱਚ ਉਨ•ਾਂ ਦੇ ਪਿੰਡ ਜੁਗਿਆਣਾ ਲਈ ਰਵਾਨਾ ਕੀਤਾ। ਇਸ ਮੌਕੇ ਐੱਸ. ਡੀ. ਐÎੱਮ. ਸ੍ਰ. ਅਮਰਿੰਦਰ ਸਿੰਘ ਮੱਲ•ੀ ਅਤੇ ਹੋਰ ਵੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਆਈਸੋਲੇਸ਼ਨ ਵਿੱਚ ਹੁਣ ਤੱਕ ਹੁਣ ਤੱਕ ਬਹੁਤ ਘੱਟ ਲੱਛਣਾਂ ਵਾਲੇ 247 ਸ਼ੱਕੀ ਮਰੀਜ਼ਾਂ ਨੂੰ ਲਿਆਂਦਾ ਗਿਆ ਸੀ, ਜਿਨ•ਾਂ ਵਿੱਚੋਂ 22 ਸਿੱਖਿਆਰਥੀ (ਜੋ ਕੋਟਾ ਤੋਂ ਲਿਆਂਦੇ ਗਏ ਸਨ) ਉਨ•ਾਂ ਨੂੰ ਸਥਾਨਕ ਪਾਰਕਰ ਹਾਊਸ ਪੀ. ਏ. ਯੂ. ਵਿਖੇ ਇਕਾਂਤਵਾਸ ਲਈ ਭੇਜਿਆ ਗਿਆ ਹੈ, ਉਸ ਤੋਂ ਇਲਾਵਾ 40 ਹੋਰ ਵਿਅਕਤੀਆਂ ਨੂੰ ਉਨ•ਾਂ ਦੇ ਪਿੰਡਾਂ ਵਿੱਚ ਹੀ ਭੇਜਿਆ ਜਾ ਚੁੱਕਾ ਹੈ। ਇਨ•ਾਂ ਵਿਅਕਤੀਆਂ ਦੇ ਨਮੂਨੇ ਆਦਿ ਇਥੇ ਹੀ ਲਏ ਗਏ ਸਨ ਅਤੇ ਇਹ ਨਮੂਨੇ ਨੈਗੇਟਿਵ ਆਏ ਹਨ। ਹੁਣ ਇਨ•ਾਂ ਵਿਅਕਤੀਆਂ ਨੂੰ 14 ਦਿਨ ਦਾ ਇਕਾਂਤਵਾਸ ਪੂਰਾ ਕਰਨ ਲਈ ਉਨ•ਾਂ ਦੇ ਪਿੰਡਾਂ ਵਿੱਚ ਹੀ ਭੇਜਿਆ ਜਾ ਰਿਹਾ ਹੈ, ਤਾਂ ਜੋ ਇਹ ਆਪਣੇ ਪਰਿਵਾਰਾਂ ਦੇ ਨਜ਼ਦੀਕ ਰਹਿ ਕੇ ਮਾਨਸਿਕ ਤੌਰ 'ਤੇ ਵੀ ਬਲਵਾਨ ਹੋਣ।
ਦੱਸਣਯੋਗ ਹੈ ਕਿ ਇਨ•ਾਂ ਲੋਕਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਦਿੱਤੇ ਸਨ ਕਿ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ 'ਤੇ ਏਕਾਂਤਵਾਸ ਵਜੋਂ ਐਲਾਨੀਆਂ ਇਮਾਰਤਾਂ ਵਿੱਚ ਰੱਖਿਆ ਜਾਵੇ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਸਨ ਕਿ ਉਹ ਸਰਪੰਚਾਂ ਨਾਲ ਮਿਲ ਕੇ ਪਿੰਡਾਂ ਵਿੱਚ ਏਕਾਂਤਵਾਸ ਲਈ ਸਕੂਲਾਂ ਅਤੇ ਹੋਰਨਾਂ ਇਮਾਰਤਾਂ ਦੀ ਸ਼ਨਾਖਤ ਕਰਨ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪਿੰਡ ਪੱਧਰ 'ਤੇ ਚੌਕਸੀ ਵਧਾ ਦੇਣ।
ਅੱਜ ਪਿੰਡ ਜੁਗਿਆਣਾ ਨੂੰ ਰਵਾਨਾ ਕਰਨ ਮੌਕੇ ਸ੍ਰੀ ਅਗਰਵਾਲ ਨੇ ਇਨ•ਾਂ ਵਿਅਕਤੀਆਂ ਨੂੰ ਸੁਨਹਿਰੇ ਅਤੇ ਤੰਦਰੁਸਤ ਜੀਵਨ ਲਈ ਸ਼ੁੱਭ ਇਛਾਵਾਂ ਦਿੱਤੀਆਂ।
ਇਸ ਮੌਕੇ ਜਾਣ ਵਾਲੇ ਲੋਕਾਂ ਵਿੱਚੋਂ ਇੱਕ ਵਿਅਕਤੀ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਉਨ•ਾਂ ਦੀ ਬਹੁਤ ਵਧੀਆ ਸੰਭਾਲ ਕੀਤੀ ਗਈ। ਹਰ ਸਹੂਲਤ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ•ਾਂ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸਾਸ਼ਨ ਦਾ ਧੰਨਵਾਦ ਕੀਤਾ।