ਚੰਡੀਗੜ੍ਹ 'ਚ ਮੌਨਸੂਨ ਦੀ ਰਫ਼ਤਾਰ ਹੋਈ ਮੱਠੀ: ਦੋ ਦਿਨਾਂ ਤੋਂ ਨਹੀਂ ਹੋਈ ਬਾਰਿਸ਼
ਅੱਜ ਵੀ ਹਲਕੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ, 6 ਜੁਲਾਈ 2024 : ਚੰਡੀਗੜ੍ਹ 'ਚ ਮਾਨਸੂਨ ਪੂਰੀ ਤਰ੍ਹਾਂ ਮੱਠਾ ਪੈ ਗਿਆ ਹੈ। ਸ਼ਹਿਰ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਹਲਕੀ ਧੁੱਪ ਨਾਲ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਨਮੀ ਵੀ ਵਧ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਅੱਜ ਵੀ ਸ਼ਹਿਰ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਜੁਲਾਈ ਦੇ ਪਹਿਲੇ ਤਿੰਨ ਦਿਨਾਂ 'ਚ 100.4 ਮਿਲੀ-ਮੀਟਰ ਬਾਰਿਸ਼ ਹੋਈ ਹੈ। ਇਸ ਤੋਂ ਬਾਅਦ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਜੁਲਾਈ ਮਹੀਨੇ ਵਿੱਚ ਹੁਣ ਤੱਕ ਦੀ ਬਾਰਿਸ਼ ਔਸਤ ਨਾਲੋਂ 47.3% ਘੱਟ ਹੈ।