ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ: ਜਰਨੈਲ ਸਿੰਘ (ਵੀਡੀਓ ਵੀ ਦੇਖੋ)
- ਆਪ ਚੰਡੀਗੜ੍ਹ ਦਾ ਇੰਡੀਆ ਅਲਾਇੰਸ ਨੂੰ ਪੂਰਾ ਸਮਰਥਨ: ਡਾ. ਐਸ.ਐਸ. ਆਹਲੂਵਾਲੀਆ
- ਮਨੀਸ਼ ਤਿਵਾੜੀ ਨੇ ਸਮਰਥਨ ਦੇ ਲਈ ਆਪ ਦਾ ਕੀਤਾ ਧੰਨਵਾਦ
ਚੰਡੀਗੜ੍ਹ, 24 ਅਪ੍ਰੈਲ, 2024: ਦੇਸ਼ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ। ਸਾਰੀਆਂ ਪਾਰਟੀਆਂ ਵਲੋਂ ਆਪਣੀਆਂ ਕਾਰ–ਗੁਜਾਰੀਆਂ ਲੋਕਾਂ ਸਾਹਮਣੇ ਰੱਖ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਚੰਡੀਗੜ੍ਹ ਲੋਕ ਸਭਾ ਸੀਟ ਤੇ ਇੰਡੀਆ ਅਲਾਇੰਸ ਦੀਆਂ ਦੋ ਅਹਿਮ ਪਾਰਟੀਆਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਲੋਂ ਸਾਂਝੇ ਤੌਰ ਤੇ ਚੋਣ ਲੜੀ ਜਾ ਰਹੀ ਹੈ। ਇਸ ਦੇ ਲਈ ਪਿਛਲੇ ਦਿਨੀ ਕਾਂਗਰਸ ਵਲੋਂ ਮਨੀਸ਼ ਤਿਵਾੜੀ ਨੂੰ ਇੰਡੀਆ ਅਲਾਇੰਸ ਦੇ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਨੂੰ ਲੈਕੇ ਅੱਜ ਆਪ ਚੰਡੀਗੜ੍ਹ ਅਤੇ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਤੋਂ ਐਮਐਲਏ ਸ. ਜਰਨੈਲ ਸਿੰਘ ਨੇ ਸੈਕਟਰ 35, ਚੰਡੀਗੜ੍ਹ ਵਿੱਚ ਪ੍ਰੈਸੱ ਕਾਨਫਰੰਸ ਦੌਰਾਨ ਕਿਹਾ ਕਿ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਡੇ ਫਰਕ ਨਾਲ ਜਿੱਤਣਗੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/949411243331735
ਪ੍ਰੈਸੱ ਕਾਨਫਰੰਸ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸ.ਐਸ. ਆਹਲੂਵਾਲੀਆ, ਕਾਂਗਰਸ ਪ੍ਰਧਾਨ ਐਚ.ਐਸ. ਲੱਕੀ, ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ, ਮੇਅਰ ਕੁਲਦੀਪ ਕੁਮਾਰ, ਮੋਹਾਲੀ ਤੋਂ ਆਪ ਦੇ ਐਮਐਲਏ ਕੁਲਵੰਤ ਸਿੰਘ ਅਤੇ ਫਾਸਵੇਕ ਦੇ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਵੀ ਮੌਜੂਦ ਰਹੇ।
ਇਸ ਮੌਕੇ ਉਤੇ ਬੋਲਦੇ ਹੋਏ ਸ. ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਦੇ ਲਈ ਆਪ ਚੰਡੀਗੜ੍ਹ ਦਾ ਹਰ ਆਗੂ ਅਤੇ ਵਰਕਰ ਇੰਡੀਆ ਅਲਾਇੰਸ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੇ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੂਰੀ ਦੁਨੀਆ ਦੇ ਵਿੱਚ ਸਿਟੀ ਬਿਊਟੀਫੁੱਲ ਦੇ ਨਾਲ ਜਾਣਿਆ ਜਾਂਦਾ ਸੀ, ਪਰ ਜਨਵਰੀ ਮਹੀਨੇ ਵਿੱਚ ਮੇਅਰ ਚੋਣ ਦੌਰਾਨ ਬੀਜੇਪੀ ਵਲੋਂ ਮੇਅਰ ਕੁਲਦੀਪ ਕੁਮਾਰ ਦੀਆਂ 8 ਵੋਟਾਂ ਨੂੰ ਗਲਤ ਤਰੀਕੇ ਨਾਲ ਰੱਦ ਕਰਵਾ ਕੇ ਚੰਡੀਗੜ੍ਹ ਦੀ ਪੂਰੀ ਦੁਨੀਆ ਦੇ ਵਿੱਚ ਬਦਨਾਮੀ ਕਰਵਾਈ ਹੈ। ਇਸਦੇ ਲਈ ਚੰਡੀਗੜ੍ਹ ਵਾਸੀ ਬੀਜੇਪੀ ਨੂੰ ਕਦੇ ਮਾਫ਼ ਨਹੀਂ ਕਰਨਗੇ। ਚੰਡੀਗੜ੍ਹ ਵਾਸੀ ਇਸ ਵਾਰ ਬੀਜੇਪੀ ਦਾ ਸਫਾਇਆ ਕਰ ਦੇਣਗੇ ਅਤੇ ਇੰਡੀਆ ਅਲਾਇੰਸ ਦੇ ਉਮੀਦਵਾਰ ਨੂੰ ਵੱਡੇ ਫਰਕ ਦੇ ਨਾਲ ਜਿਤਾਉਣਗੇ।
ਇਸ ਮੌਕੇ ਉਤੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਆਪ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਮਰਥਨ ਦੇ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਂ ਜਿੰਦਗੀ ਭਰ ਆਮ ਆਦਮੀ ਪਾਰਟੀ ਦਾ ਰਿਣੀ ਰਹਾਂਗਾ, ਜਿਨ੍ਹਾਂ ਨੇ ਮੈਨੂੰ ਆਪਣਾ ਖੁੱਲ ਕੇ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਵਲੋਂ ਪੂਰੇ ਦੇਸ਼ ਅੰਦਰ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਦੇ ਅੰਦਰ ਬੀਜੇਪੀ ਦੇ ਪ੍ਰਤੀ ਬਹੁਤ ਜ਼ਿਆਦਾ ਗੁੱਸਾ ਹੈ। ਚੰਡੀਗੜ੍ਹ ਵਾਸੀ ਵੀ 1 ਜੂਨ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ, ਜਦੋਂ ਉਹ ਆਪਣਾ ਕੀਮਤੀ ਵੋਟ ਪਾ ਕੇ ਬੀਜੇਪੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ।
ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਉਤੇ ਕਿਹਾ ਕਿ ਆਪ ਚੰਡੀਗੜ੍ਹ ਦੀ ਪੂਰੀ ਟੀਮ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਿਤਾਉਣ ਦੇ ਲਈ ਦਿਨ–ਰਾਤ ਕੰਮ ਕਰੇਗੀ। ਆਉਣ ਵਾਲੇ ਦਿਨਾਂ ਅੰਦਰ ਪੂਰੀ ਪਲਾਨਿੰਗ ਦੇ ਤਹਿਤ ਹਰ ਵਾਰਡ ਦੇ ਵਿੱਚ ਚੋਣ ਅਭਿਆਨ ਚਲਾਇਆ ਜਾਵੇਗਾ ਅਤੇ ਬੀਜੇਪੀ ਦੇ ਕਾਲੇ ਕਾਰਨਾਮਿਆਂ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਜੇਪੀ ਵਲੋਂ ਪੂਰੇ ਦੇਸ਼ ਅੰਦਰ ਡਰ ਦਾ ਮਹੌਲ ਪੈਦਾ ਕੀਤਾ ਗਿਆ ਹੈ। ਬੀਜੇਪੀ ਵਲੋਂ ਵੱਖ–ਵੱਖ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਵੱਖ–ਵੱਖ ਕੰਪਨੀਆਂ ਤੇ ਏਜੰਸੀਆਂ ਦੀ ਰੇਡ ਕਰਵਾ ਕੇ ਚੰਦੇ ਦੇ ਰੂਪ ਵਿੱਚ ਹਜਾਰਾਂ ਕਰੋੜ ਰੁਪਏ ਬੀਜੇਪੀ ਵਲੋਂ ਇਕੱਠੇ ਕੀਤੇ ਜਾ ਰਹੇ ਹਨ। ਬੀਜੇਪੀ ਦੇ ਇਨ੍ਹਾਂ ਗਲਤ ਕੰਮਾਂ ਨੂੰ ਦੇਸ਼ ਦੀ ਜਨਤਾ ਹੁਣ ਜਾਣ ਚੁੱਕੀ ਹੈ, ਇਸ ਲਈ ਲੋਕ ਸਭਾ ਚੋਣਾਂ ਦੇ ਵਿੱਚ ਬੀਜੇਪੀ ਦਾ ਸਫਾਇਆ ਹੋਣਾ ਤਹਿ ਹੈ।
ਉਨ੍ਹਾਂ ਅੱਗੇ ਕਿਹਾ ਕਿ ਬੀਜੇਪੀ ਨੇ ਆਪਣੇ ਕਾਰਜਕਾਲ ਦੌਰਾਨ ਚੰਡੀਗੜ੍ਹ ਦਾ ਬੁਰਾ ਹਾਲ ਕਰ ਦਿੱਤਾ ਹੈ। ਚੰਡੀਗੜ੍ਹ ਦੇ ਲੋਕ ਹਾਲੇ ਵੀ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਪਏ ਹਨ। ਬੀਜੇਪੀ ਦੇ ਨੇਤਾਵਾਂ ਵਲੋਂ ਪਿਛਲੇ ਦਸ ਸਾਲਾਂ ਦੌਰਾਨ ਚੰਡੀਗੜ੍ਹ ਨੂੰ ਸਿਰਫ ਲੁੱਟਣ ਦਾ ਕੰਮ ਕੀਤਾ ਗਿਆ ਹੈ, ਚੰਡੀਗੜ੍ਹ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸ਼ਹਿਰ ਵਾਸੀਆਂ ਨੂੰ ਆਪਣੇ ਹਾਲ ਤੇ ਛੱਡ ਦਿੱਤਾ ਗਿਆ। ਬੀਜੇਪੀ ਵਲੋਂ ਸਿਹਤ, ਸਿੱਖਿਆ ਅਤੇ ਵਿਕਾਸ ਬਾਰੇ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ, ਸਿਰਫ ਲੋਕਾਂ ਨੂੰ ਧਰਮ ਦੇ ਨਾਮ ਤੇ ਵੰਡਣ ਦੀ ਗੱਲ ਕੀਤੀ ਜਾ ਰਹੀ ਹੈ।