ਚੰਡੀਗੜ੍ਹ ਵਿਚ ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਲੈ ਵੱਡੀ ਖ਼ਬਰ...
ਕੁਲਜਿੰਦਰ ਸਰਾ
ਚੰਡੀਗੜ੍ਹ, 22 ਜੂਨ 2021 - ਕੋਰੋਨਾ ਦੇ ਕੇਸ ਲਗਾਤਾਰ ਘੱਟ ਰਹੇ ਹਨ। ਇਹੀ ਕਾਰਨ ਹੈ ਕਿ ਹੁਣ ਚੰਡੀਗੜ੍ਹ 'ਚ ਪਾਬੰਦੀਆਂ 'ਚ ਵੱਡੇ ਪੱਧਰ 'ਤੇ ਢਿੱਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਵੱਡੀ ਖ਼ਬਰ ਵੀ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਦੇ ਖੋਲ੍ਹਣ ਦੇ ਸਮੇਂ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਚੰਡੀਗੜ੍ਹ 'ਚ ਹੁਣ ਦੁਕਾਨਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਸਕਦੀਆਂ ਹਨ ਹੈ।
ਉਥੇ ਹੀ ਰੈਸਟੋਰੈਂਟਾਂ ਅਤੇ ਬਾਰ ਰਾਤ 10.30 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਵਿੱਚ ਸਿਰਫ ਰਾਤ ਦਾ ਕਰਫਿਊ ਲਗਾਇਆ ਜਾ ਰਿਹਾ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ।