ਚੰਡੀਗੜ੍ਹ, 28 ਅਪ੍ਰੈਲ 2020 - ਯੂਟੀ ਪੁਲਿਸ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਹਲੋਮਾਜਰਾ ਪਿੰਡ ਵਿੱਚ ਪ੍ਰਸ਼ਾਸਨ ਤੋਂ ਆਗਿਆ ਲੈਣ ਤੋਂ ਬਿਨਾਂ ਲੰਗਰ ਦੀ ਸੇਵਾ ਕਰਨ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਿਸ਼ੀਪਾਲ, ਰਮਨ ਅਤੇ ਗੋਗੀ ਵਜੋਂ ਹੋਈ ਹੈ, ਸਾਰੇ ਇੱਥੋਂ ਦੇ ਫੇਜ਼ -2, ਰਾਮ ਦਰਬਾਰ ਦੇ ਵਸਨੀਕ ਹਨ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਖ਼ਿਲਾਫ਼ ਧਾਰਾ 188, 269 ਅਤੇ 270 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਦੱਸਿਆ ਕਿ ਮੁਲਜ਼ਮ ਬਿਨਾਂ ਇਜਾਜ਼ਤ ਅਤੇ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕੀਤੇ ਬਗੈਰ ਇਸ ਖੇਤਰ ਵਿੱਚ ਲੰਗਰ ਦੀ ਸੇਵਾ ਕਰ ਰਹੇ ਸਨ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਇਸ ਤਰ੍ਹਾਂ ਕਰਨ ਕਾਰਨ ਹਰ ਰੋਜ਼ ਲੋਕ ਵੱਡੀ ਗਿਣਤੀ 'ਚ ਇਕੱਠੇ ਹੁੰਦੇ ਸਨ।
ਪੁਲਿਸ ਨੇ ਦੱਸਿਆ ਕਿ ਮੰਗਲਵਾਰ ਨੂੰ ਅਧਿਕਾਰੀਆਂ ਦੀ ਇੱਕ ਟੀਮ ਜਦੋਂ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਦੇਖਿਆ ਕਿ ਮੁਲਜ਼ਮ ਵੱਲੋਂ ਸਥਾਨਕ ਲੋਕਾਂ ਨੂੰ ਲੰਗਰ ਵਰਤਾਇਆ ਜਾ ਰਿਹਾ ਸੀ ਜਦੋਂ ਕਿ ਉਨ੍ਹਾਂ ਦੇ ਕੋਲ ਕੋਈ ਵੀ ਪਰਮਿਸ਼ਨ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਕਰਨ ਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਖ਼ਿਲਾਫ਼ ਮੁਕੱਦਮਾ ਦਰਜ ਲਿਆ ਗਿਆ ਹੈ।