ਚੰਡੀਗੜ੍ਹ ਸਮੇਤ ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਪਿਆ ਮੀਂਹ (ਵੇਖੋ ਵੀਡੀਓਜ਼)
ਚੰਡੀਗੜ੍ਹ, 19 ਜੂਨ 2024 - ਚੰਡੀਗੜ੍ਹ ਸਮੇਤ ਪੰਜਾਬ 'ਚ ਮੌਸਮ ਬਦਲ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਅਜਨਾਲਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਮੀਂਹ ਦੇ ਨਾਲ ਠੰਡੀਆਂ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਜਲੰਧਰ ਵਿਚ ਵੀ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ 'ਚ ਭਾਰੀ ਮੀਂਹ ਪਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….. ਗਰਮੀ ਤੋਂ ਮਿਲੀ ਲੋਕਾਂ ਨੂੰ ਰਾਹਤ ਗੁਰੂ ਦੀ ਨਗਰੀ ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
https://www.facebook.com/BabushahiDotCom/videos/1545804252946756
ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਿਆ ਉਥੇ ਨਾਲ ਠੰਡੀਆਂ ਹਵਾਂਵਾ ਵੀ ਚੱਲ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ ਉਥੇ ਇਸ ਕਹਿਰ ਦੇ ਕਾਰਨ ਕਈ ਲੋਕਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….. ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
https://www.facebook.com/BabushahiDotCom/videos/489506400416648
ਮੌਸਮ ਵਿਭਾਗ ਦੁਆਰਾ ਤਾਜ਼ਾ ਜਾਣੀਕਾਰੀ ਦੇ ਮੁਤਾਬਿਕ ਪੰਜਾਬ ਵਿੱਚ ਅਗਲੇ ਦੋ ਦਿਨ ਇਸੇ ਤਰ੍ਹਾਂ ਦਾ ਹੀ ਮੌਸਮ ਬਣੇ ਰਹਿਣ ਦੀ ਉਮੀਦ ਹੈ ਹੈ ਦੱਸ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੂਬੇ ਅੰਦਰ 27 ਜੂਨ ਤੋਂ ਲੈ ਕੇ 30 ਜੂਨ ਤੱਕ ਮਾਨਸੂਨ ਆਉਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਦੇਸ਼ ਭਰ ਦੇ ਅੰਦਰ ਪਹਿਲਾਂ ਦੇ ਮੁਕਾਬਲੇ ਜਿਆਦਾ ਬਾਰਿਸ਼ਾਂ ਪੈਣਗੀਆਂ ਉੱਤਰ ਭਾਰਤ ਵਿੱਚ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਹੌਲੀ ਹੌਲੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….. ਪਟਿਆਲਾ ਵਿੱਚ ਤੇਜ ਹਨੇਰੀ ਵਾਲੀਆਂ ਚੱਲੀਆਂ ਹਵਾਵਾਂ ਪਟਿਆਲਵੀਆਂ ਨੂੰ ਗਰਮੀ ਤੋਂ ਮਿਲੀ ਰਾਹਤ
https://www.facebook.com/BabushahiDotCom/videos/1665672600916349