← ਪਿਛੇ ਪਰਤੋ
ਪਟਿਆਲਾ, 23 ਅਗਸਤ 2020: ਬੀ.ਐੱਡ. ਅਧਿਆਪਕ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਨਵਨੀਤ ਅਨਾਇਤਪੁਰੀ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਨੂੰ ਰੱਦ ਕਰਕੇ ਪੰਜਾਬ ਸਰਕਾਰ ਵਲੋਂ ਗਠਨ ਕੀਤੇ ਗਏ ਛੇਵੇਂ ਤਨਖਾਹ ਕਮਿਸ਼ਨ ਨੂੰ ਮੁਲਾਜ਼ਮ ਜੱਥੇਬੰਦੀਆਂ ਵਲੋਂ ਦਿੱਤੇ ਸੁਝਾਵਾਂ ਅਨੁਸਾਰ ਆਪਣੀ ਰਿਪੋਰਟ ਤੁਰੰਤ ਸਰਕਾਰ ਨੂੰ ਸੌਂਪਣੀ ਚਾਹੀਦੀ ਹੈ ਤੇ ਸਰਕਾਰ ਵਲੋਂ ਵੀ ਇਸਨੂੰ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਤੁਰੰਤ ਲਾਗੂ ਕਰ ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਮੁਲਾਜ਼ਮ ਵਿਰੋਧੀ ਹਨ ਜਿਵੇਂ ਕਿ ਕੇਂਦਰ ਦੇ ਪੈਟਰਨ ਤੇ ਪੰਜਾਬ ਦੇ ਮੁਲਾਜ਼ਮਾਂ ਦੀ ਫਿਕਸੇਸ਼ਨ, ਪ੍ਰੋਫੈਸ਼ਨਲ ਟੈਕਸ 200 ਰੁਪਏ ਮਹੀਨਾ ਤੋਂ ਵਧਾ ਕੇ 1650 ਰੁਪਏ ਕਰਨਾ, ਮੋਬਾਇਲ ਭੱਤੇ ‘ਚ ਕੱਟ ਆਦਿ । ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਇਨ੍ਹਾਂ ਸਿਫਾਰਸ਼ਾਂ ਦਾ ਤੱਟਵਾਂ ਰਿੋਧ ਕਰ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਕਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਜਦੋਂ ਹਰ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਿਹਾ ਹੈ ਤੇ ਸਰਕਾਰ ਦੀਆਂ ਹਦਾਇਤਾਂ ਨੂੰ ਘਰ ਘਰ ਪਹੁੰਚਾ ਰਿਹਾ ਹੈ ਉਸ ਸਮੇਂ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ । ਅਜਿਹਾ ਜਲਦ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ ।
Total Responses : 267