ਜਗਰਾਓਂ: ਐਸ ਡੀ ਐਮ ਤੇ ਤਹਿਸੀਲਦਾਰ ਨੇ ਦੁਕਾਨਦਾਰਾਂ ਅਤੇ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ
ਦੀਪਕ ਜੈਨ
ਜਗਰਾਓਂ, 25 ਜੂਨ 2021 - ਐੱਸਡੀਐਮ ਜਗਰਾਉਂ ਨਰਿੰਦਰ ਸਿੰਘ ਧਾਲੀਵਾਲ ਤੇ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਅੱਜ ਸਿਵਲ ਹਸਪਤਾਲ ਦੀਆਂ ਟੀਮਾਂ ਅਤੇ ਪੁਲੀਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਦੁਕਾਨਦਾਰਾਂ ਅਤੇ ਓਨਾ ਦੇ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਦਾ ਅੱਜ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਿਹੜੇ ਦੁਕਾਨਦਾਰ ਵੀਰ ਜਾਂ ਓਨਾ ਦੇ ਕਰਮਚਾਰੀਆਂ ਦੇ ਕੋਰੋਨਾ ਵੈਕਸਿੰਗ ਨਹੀਂ ਲੱਗੀ ਹੋਵੇਗੀ ਅਸੀਂ ਓਨਾ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਅਤੇ ਜੇ ਉਹ ਕੋਰੋਨਾ ਵੈਕਸੀਨ ਨਹੀਂ ਲਗਾਉਦਾ ਫਿਰ ਉਸ ਦਾ 10 ਦਿਨ ਬਾਅਦ ਕੋਰੋਨਾ ਟੈਸਟ ਦੁਬਾਰਾ ਕੀਤਾ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਵੀ ਦੱਸਿਆ ਕਿ ਤੀਜੀ ਲਹਿਰ ਨੂੰ ਠੱਲ ਪਾਉਣ ਲਈ ਇਹ ਕੋਰੋਨਾ ਵੈਕਸੀਨ ਜ਼ਰੂਰ ਲਗਾਉਣੀ ਚਾਹੀਦੀ ਹੈ ਤਾਂ ਕਿ ਇਸ ਭਿਅੰਕਰ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ , ਈ ਓ ਮਨੋਹਰ ਸਿੰਘ ਆਦਿ ਹਾਜ਼ਰ ਸਨ।