ਜਗਰਾਓਂ: ਮੋਦੀ ਦਾ ਫੂਕਿਆ ਗਿਆ ਪੁਤਲਾ
ਦੀਪਕ ਜੈਨ
ਜਗਰਾਓਂ, 26 ਮਈ 2021 - ਅੱਜ ਕੁਲ ਹਿੰਦ ਕਿਸਾਨ ਸਭਾ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਂਦਿਆਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕਾਲੇ ਝੰਡੇ ਲਗਾਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਕੋਟ ਉਮਰ ਨੇ ਦਸਿਆ ਕਿ ਅੱਜ ਕੇਂਦਰ ਸਰਕਾਰ ਦੇ ਸੱਤਾ ਵਿਚ ਆਇਆ 7 ਸਾਲ ਅਤੇ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਹੋ ਗਏ ਹਨ। ਓਨਾ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੇ ਕਿਸਾਨ ਅਤੇ ਮਜਦੂਰ ਵਿਰੋਧੀ ਫੈਸਲਿਆਂ ਕਰਕੇ ਆਮ ਜਨਤਾ ਦੁਖੀ ਹੈ ਅਤੇ ਕਿਹਾ ਕਿ ਸਾਡੀ ਮੰਗ ਹੈ ਕਿ ਪੈਟਰੋਲ , ਡੀਜਲ ਅਤੇ ਅਤੇ ਗੈਸ ਨੂੰ ਜੀਐਸਟੀ ਦੇ ਦਾਇਰੇ ਵਿਚ ਲਿਆਂਦਾ ਜਾਵੇ। ਇਸ ਮੌਕੇ ਪ੍ਰੈਸ ਸਕੱਤਰ ਬੂਟਾ ਸਿੰਘ ,ਮੁਖਤਿਆਰ ਸਿੰਘ ਢੋਲਣ , ਨਿਰਮਲ ਸਿੰਘ ਧਾਲੀਵਾਲ , ਭਰਪੂਰ ਸਿੰਘ, ਬਲਦੇਵ ਰੂਮੀ , ਅਜੀਤ ਸਿੰਘ ਆਦਿ ਮੌਜੂਦ ਸਨ।