ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਸਮਾਗਮ ਲਈ ਪੰਜ ਸਿੰਘ ਸਾਹਿਬਾਨਾਂ ਨੂੰ ਭੇਜਾਂਗੇ ਸੱਦਾ - ਜੱਥੇਦਾਰ ਵਡਾਲਾ
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਅਤੇ ਪੰਥਕ ਹਿੱਤਾਂ ਲਈ ਮੁੜ ਵਚਨਬੱਧਤਾ ਦਿਖਾਈ\
ਰਾਹੁਲ ਗਾਂਧੀ ਸਿੱਖਾਂ ਪ੍ਰਤੀ ਹਮਦਰਦੀ ਜ਼ਾਹਿਰ ਕਰਨ ਤੋਂ ਪਹਿਲਾਂ ਸਿੱਖ ਨਸਲਕੁਸ਼ੀ ਲਈ ਜਿੰਮੇਵਾਰ ਲੋਕਾਂ ਲਈ ਨਿੰਦਾ ਪ੍ਰਸਤਾਵ ਲੈਕੇ ਆਉਣ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਸਤੰਬਰ 2024 ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋ ਅੱਜ ਪਿਛਲੇ ਦਿਨਾਂ ਦੌਰਾਨ ਕਰਵਾਏ ਗਏ ਸਮਾਗਮਾਂ ਦੀ ਪੜਚੋਲ ਅਤੇ ਭਵਿੱਖ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਅਗਲੀ ਰਣਨੀਤੀ ਬਣਾਉਣ ਲਈ ਪ੍ਰਜੀਡੀਅਮ ਦੀ ਅਹਿਮ ਮੀਟਿੰਗ ਕਨਵੀਨਰ ਗੁਰਪ੍ਰਤਾਪ ਵਡਾਲਾ ਦੀ ਅਗਵਾਈ ਹੇਠ ਚੰਡੀਗੜ ਵਿਖੇ ਹੋਈ। ਇਸ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਮੈਬਰ ਸਾਹਿਬਾਨਾਂ ਨੇ ਇਸ ਗੱਲ ਤੇ ਸੰਤੁਸ਼ਟੀ ਜਾਹਿਰ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲ੍ਹਾ ਲਈ ਜਿਹੜਾ ਓਹ ਭਵਿੱਖ ਲਈ ਸੰਕਲਪ ਲੈਕੇ ਚੱਲੇ ਹਨ,ਉਸ ਵਿੱਚ ਓਹਨਾ ਨੂੰ ਵਰਕਰਾਂ ਦਾ ਭਰਪੂਰ ਸਾਥ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਹੋਏ ਸਮਾਗਮਾਂ ਦੀ ਪੜਚੋਲ ਕੀਤੀ ਗਈ ਅਤੇ ਸਮਾਗਮਾਂ ਦੀ ਕਾਮਯਾਬੀ ਲਈ ਜਿੰਮੇਵਾਰੀ ਨਿਭਾਉਣ ਵਾਲੇ ਆਗੂਆਂ ਲਈ ਧਨਵਾਦ ਮਤਾ ਪਾਸ ਕੀਤਾ ਗਿਆ।
ਰਾਹੁਲ ਗਾਂਧੀ ਵਲੋਂ ਅਮਰੀਕਾ ਵਿੱਚ ਦਿੱਤੇ ਬਿਆਨ ਤੇ ਜੱਥੇਦਾਰ ਵਡਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਿੱਖਾਂ ਨਾਲ ਹਮਦਰਦੀ ਦਿਖਾਉਣ ਲਈ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਪਵੇਗੀ। ਜੱਥੇਦਾਰ ਵਡਾਲਾ ਨੇ ਕਿਹਾ ਕਿ ਜੇਕਰ ਰਾਹੁਲ ਗਾਂਧੀ ਵਾਕਿਆ ਹੀ ਸਿੱਖਾਂ ਪ੍ਰਤੀ ਹਮਦਰਦੀ ਰੱਖਦੇ ਹਨ ਤਾਂ ਉਹਨਾਂ ਨੂੰ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਸੰਸਦ ਵਿੱਚ ਇੱਕ ਨਿੰਦਾ ਪ੍ਰਸਤਾਵ ਲੈਕੇ ਆਉਣਾ ਚਾਹੀਦਾ ਹੈ। ਜਿਸ ਨਿੰਦਾ ਪ੍ਰਸਤਾਵ ਵਿੱਚ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਨਾਲ ਨਾਲ ਆਪਣੀ ਦਾਦੀ ਇੰਦਰਾ ਗਾਂਧੀ ਦਾ ਨਾਮ ਲਿਖਣਾ ਚਾਹੀਦਾ ਅਤੇ ਫਿਰ ਉਸ ਤੋਂ ਬਾਅਦ ਆਪਣੇ ਪਿਤਾ ਰਾਜੀਵ ਗਾਂਧੀ ਦਾ ਨਾਮ ਲਿਖਣਾ ਚਾਹੀਦਾ ਅਤੇ ਉਸ ਤੋਂ ਬਾਅਦ ਆਪਣੀ ਮਾਤਾ ਸੋਨੀਆ ਗਾਂਧੀ ਦਾ ਵੀ ਨਾਮ ਲਿਖਣਾ ਚਾਹੀਦਾ, ਕਿਉਂਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲਾ ਕੀਤਾ। ਇਸ ਤੋਂ ਬਾਅਦ ਰਾਜੀਵ ਗਾਂਧੀ ਨੇ ਦਿੱਲੀ ਦੇ ਵਿੱਚ ਸਿੱਖਾਂ ਦੀ ਨਸਲਕੁਸ਼ੀ ਕਰਵਾਈ। ਇਸ ਤੋਂ ਬਿਨਾਂ ਓਹਨਾ ਦੀ ਮਾਤਾ ਸੋਨੀਆ ਗਾਂਧੀ ਵੱਲੋਂ ਅੱਜ ਤੱਕ ਕਮਲਨਾਥ, ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਵਰਗਿਆਂ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ।ਇਸ ਨਿੰਦਾ ਪ੍ਰਸਤਾਵ ਤੋਂ ਬਾਅਦ ਸਿੱਖ ਸਮਝਣਗੇ ਕਿ ਗਾਂਧੀ ਪਰਿਵਾਰ ਨੂੰ ਆਪਣੇ ਕੀਤੇ ਦੁਸ਼ਕਰਮ ਦਾ ਅਹਿਸਾਸ ਹੋਇਆ ਹੈ। ਕਿਉਂਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਸਿੱਖ ਵਿਰੋਧੀ ਪਾਰਟੀ ਹੈ ਜਿਸ ਨੇ ਸਿੱਖਾਂ ਦੇ ਗੁਰਧਾਮਾ ਨੂੰ। ਢਾਹੁੱਣ ਤੋ ਲੈ ਕੇ ਸਿੱਖਾਂ ਦੇ ਮਾਣ ਸਨਮਾਨ ਨੂੰ ਵੱਡਾ ਨੁਕਸਾਨ ਪਹੁੰਚਾਇਆਂ ਹੈ। ਕੁਰਬਾਨੀਆਂ ਵਾਲੀ ਕੌਮ ਨੂੰ ਕਦੇ ਜਰਾਇੰਮ ਪੇਸ਼ਾ ਕੌਮ ਤੇ ਕਦੇ ਵੱਖਵਾਦੀ ਗਰਦਾਨਦੇ ਰਹੇ। ਸਿ ਸਭ ਤੋ ਵੱਡਾ ਨੁਕਸਾਨ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਨੇ ਹੀ ਕੀਤਾ ਹੈ।
ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਪੰਥ ਦਾ ਰੌਸ਼ਨ ਦਿਮਾਗ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮਨਾਈ ਜਾਣ ਵਾਲੀ ਜਨਮ ਸ਼ਤਾਬਦੀ ਨੂੰ ਲੈਕੇ ਤਿਆਰੀਆਂ ਅਤੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਹੋਇਆ। ਇਸ ਮਹੀਨੇ ਦੀ 24 ਤਾਰੀਖ਼ ਨੂੰ ਮਨਾਈ ਜਾ ਰਹੀ ਸ਼ਤਾਬਦੀ ਦੇ ਸੰਬੰਧ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਸ਼ਤਾਬਦੀ ਸਮਾਗਮ ਲਈ ਪੰਜ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨਾਂ ਨੂੰ ਵਿਸ਼ੇਸ਼ ਰੂਪ ਵਿੱਚ ਸੱਦਾ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੁਨੀਆਂ ਵਿੱਚ ਬੈਠੀਆਂ ਸਾਰੀਆਂ ਪੰਥਕ ਸ਼ਖਸ਼ੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ।
ਹਾਜਰ ਮੈਂਬਰ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਵਡਾਲਾ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਪੰਥ ਦੀ ਮਹਿਨਾਜ ਹਸਤੀ ਸਨ ਜਿਨਾ ਨੇ ਸਮੇਂ ਸਮੇਂ ਪੰਥ ਅਤੇ ਅਕਾਲੀ ਦਲ ਦੀ ਮਜ਼ਬੂਤ ਅਗਵਾਈ ਕੀਤੀ ਅਤੇ ਹਮੇਸ਼ਾ ਸੰਕਟ ਮੋਚਕ ਦੇ ਰੂਪ ਵਿੱਚ ਪਾਰਟੀ ਨੂੰ ਉਭਾਰਿਆ। ਜਥੇਦਾਰ ਵਡਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਾਹਿਬ ਦੀ ਜਨਮ ਸ਼ਤਾਬਦੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਬਣਤਰ, ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੇ ਵਿੱਚ ਕੀ ਹੋਣਾ ਚਾਹੀਦਾ ਇਸ ਲਈ ਉਸ ਤੇ ਪਹਿਰਾ ਦੇਣ ਲਈ ਅਤੇ ਪੰਜਾਬ ਦਾ ਕੀ ਏਜੰਡਾ ਹੋਣਾ ਚਾਹੀਦਾ, ਇਸ ਲਈ ਪੰਥਕ ਸਖਸ਼ੀਅਤਾਂ ਦੀ ਅਗਵਾਈ ਹੇਠ ਇਸ ਬਾਰੇ ਜਿੱਥੇ ਸਾਰਥਕ ਸੁਝਾਅ ਦੀ ਆਸ ਕਰਾਂਗੇ ਉੱਥੇ ਹੀ ਇਹਨ ਸੁਝਾਵਾਂ ਅਤੇ ਪੇਸ਼ ਹੋਣ ਵਾਲੇ ਏਜੰਡੇ ਨੂੰ ਲਾਗੂ ਕਿਵੇਂ ਕੀਤਾ ਜਾ ਸਕੇ ਇਸ ਲਈ ਪੰਥ ਦੀ ਕਚਹਿਰੀ ਤੋਂ ਆਗਿਆ ਲੈਕੇ ਅੱਗੇ ਵਧਾਂਗੇ। ਇਸ ਸਮੇਂ ਪ੍ਰਜੀਡੀਅਮ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ, ਜਥੇਦਾਰ ਸੁੱਚਾ ਸਿੰਘ ਛੋਟੇਪੁੱਰ, ਜਥੇਦਾਰ ਸੰਤਾ ਸਿੰਘ ਉਮੈਸਪੁੱਰੀ, ਜਥੇਦਾਰ ਸੁਰਿੰਦਰ ਸਿੰਘ ਭੁਲੇਵਾਲਰਾਠਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਗਗਨਜੀਤ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਡਰਾਂ ਉਤੇ ਹਰਿੰਦਰਪਾਲ ਸਿੰਘ ਟੌਹੜਾ ਹਾਜ਼ਰ ਸਨ।