← ਪਿਛੇ ਪਰਤੋ
ਨਿਰਵੈਰ ਸਿੰਘ ਸਿੰਧੀ
ਮਮਦੋਟ, 22 ਮਾਰਚ 2020 - ਜਿੱਥੇ ਕੋਰੋਨਾ ਵਾਇਰਸ ਦੇ ਕਾਰਨ ਪੂਰੀ ਦੁਨੀਆਂ ਵਿਚ ਭਾਰੀ ਖੌਫ ਪਾਇਆ ਜਾ ਰਿਹਾ ਹੈ। ਜਿਸ ਦੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਸਵੇਰੇ 7 ਵਜੇ ਤੋਂ ਸ਼ਾਮ 9 ਵਜੇ ਤੱਕ ਜਨਤਕ ਕਰਫਿਊ ਲਗਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਸੀ। ਜਿਸਦੇ ਕਾਰਨ ਮਮਦੋਟ ਅਤੇ ਆਸਪਾਸ ਦੇ ਇਲਾਕੇ ਵਿਚ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦੀ ਅਪੀਲ ਦਾ 100 ਪ੍ਰਤੀਸ਼ਤ ਸਮਰਥਨ ਕੀਤਾ ਗਿਆ ਅਤੇ ਪੂਰਾ ਇਲਾਕਾ ਸਵੇਰ ਤੋਂ ਸ਼ਾਮ ਤੱਕ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਮੈਡੀਕਲ ਸਟੋਰ ਅਤੇ ਪ੍ਰਾਈਵੇਟ ਹਸਪਤਾਲ ਖੁੱਲੇ ਰਹੇ ਅਤੇ ਜਰੂਰੀ ਵਸਤਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਦਿਖਾਈ ਦਿੱਤੀਆਂ।
Total Responses : 267