ਕੁਲਵੰਤ ਸਿੰਘ ਬੱਬੂ
- ਫਸਲ ਖਰੀਦਣ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ- ਜਲਾਲਪੁਰ
ਰਾਜਪੁਰਾ, 10 ਅਪ੍ਰੈਲ 2020 - ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਅੱਜ ਰਾਜਪੁਰਾ ਨੇੜਲੇ ਪਿੰਡਾਂ ਸੈਦਖੇੜੀ, ਡਾਹਰੀਆਂ, ਗਾਜੀਪੁਰ ਤੇ ਮਹਿਮਦਪੁਰ ਦੇ 600 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਦੌਰਾਨ ਜਲਾਲਪੁਰ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਹਰ ਲੋੜਵੰਦ ਪਰਿਵਾਰ ਤੱਕ ਰਾਸ਼ਨ ਪੁੱਜਦਾ ਕਰਨ ਲਈ ਵਚਨਬੱਧ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਪੁਰ ਨੇ ਕਿਹਾ ਕਿ ਪਹਿਲੇ ਸੀਜਨਾਂ ਵਾਂਗ ਇਸ ਵਾਰ ਵੀ ਕੈਪਟਨ ਸਰਕਾਰ ਵਲੋਂ ਫਸਲ ਖਰੀਦ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ ਤੇ ਕਾਂਗਰਸ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖਰੀਦਣ ਲਈ ਤਿਆਰ ਹੈ। ਜਲਾਲਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ 72 ਘੰਟੇ ਦੇ ਅੰਦਰ-ਅੰਦਰ ਕੀਤੀ ਜਾਵੇਗੀ ਤੇ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਪੁੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਬਲਾਕ ਸੰਮਤੀ ਸੰਭੂ ਦੇ ਚੇਅਰਮੈਨ ਅੱਛਰ ਸਿੰਘ ਭੇਡਵਾਲ, ਸਰਪੰਚ ਅਮਰੀਕ ਸਿੰਘ ਖਾਨਪੁਰ, ਪ੍ਰਧਾਨ ਇੰਦਰਜੀਤ ਸਿੰਘ ਗਿਫ਼ਟੀ, ਐਸਐਚਓ ਮਹਿਮਾ ਸਿੰਘ ਥਾਣਾ ਖੇੜੀ ਗੰਡਿਆਂ, ਯੂਥ ਆਗੂ ਰਾਜੀਵ ਕੁਮਾਰ ਗਾਂਧੀ ਖੇੜੀ ਗੰਡਿਆਂ, ਸਾਬਕਾ ਸਰਪੰਚ ਕਸ਼ਮੀਰ ਸਿੰਘ ਡਾਹਰੀਆਂ, ਸਰਪੰਚ ਪਰਮਜੀਤ ਸਿੰਘ ਸੈਦਖੇੜੀ ਸਮੇਤ ਹੋਰ ਵੀ ਹਾਜ਼ਰ ਸਨ।