ਇੰਦਰਜੀਤ ਸਿੰਘ
ਫਾਜ਼ਿਲਕਾ, 5 ਅਕਤੂਬਰ 2019 - ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਦੀ ਸੀਟ ਜਿੱਤੇ ਪੰਜਾਬ ਭਰ ਵਿੱਚ ਹੋਟ ਸੀਟ ਮੰਨੀ ਜਾ ਰਹੀ ਹੈ ਜਿੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਵਿੱਚ ਕੜਾ ਮੁਕਾਬਲਾ ਦੇਖਿਆ ਜਾ ਰਿਹਾ ਹੈ ਉੱਥੇ ਹੀ ਆਮ ਆਦਮੀ ਪਾਰਟੀ ਵੀ ਆਪਣੇ ਪ੍ਰਚਾਰ ਵਿੱਚ ਜ਼ੋਰਾਂ ਸ਼ੋਰਾਂ ਨਾਲ ਜੁਟੀ ਹੋਈ ਹੈ ਜਿਸ ਦੇ ਚੱਲਦਿਆਂ ਭਗਵੰਤ ਮਾਨ ਵੱਲੋਂ ਵੀ ਜਲਾਲਾਬਾਦ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਵੀ ਕੀਤੀ ਗਈ ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੋਵੇਂ ਆਪਸ ਵਿੱਚ ਮਿਲੇ ਹੋਏ ਹਨ ਪੰਜ ਸਾਲ ਇੱਕ ਰਾਜ ਕਰਦਾ ਹੈ ਅਤੇ ਦੂਸਰੇ ਪੰਜ ਸਾਲ ਦੂਸਰੀ ਪਾਰਟੀ ਰਾਜ ਕਰਦੀ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਵਿੱਚ ਆਪਸੀ ਸਮਝੌਤਾ ਹੋਇਆ ਹੋਇਆ ਹੈ ਪਰ ਆਮ ਜਨਤਾ ਨੂੰ ਕੋਈ ਸੁਵਿਧਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਲੋਕ ਪ੍ਰੇਸ਼ਾਨ ਹਨ ਇਥੋਂ ਤੱਕ ਕਿ ਐਸ ਸੀਂ ਲੋਕਾਂ ਦੇ ਬਿਜਲੀ ਦੇ ਬਿੱਲ ਜਿਥੇ ਮੁਆਫ਼ ਕੀਤੇ ਹੋਏ ਹਨ ਉਨ੍ਹਾਂ ਲੋਕਾਂ ਨੂੰ ਵੀ ਹਜ਼ਾਰਾਂ ਲੱਖਾਂ ਰੁਪਿਆਂ ਦੇ ਬਿੱਲ ਆ ਰਹੇ ਹਨ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਚੰਡੀਗੜ੍ਹ ਦੀ ਗੱਡੀ ਛੱਡ ਕੇ ਦਿੱਲੀ ਦੀ ਗੱਡੀ ਚੜ੍ਹ ਗਏ ਹਨ ਉਨ੍ਹਾਂ ਕਿਹਾ ਕਿ ਉਹ ਆਪਣਾ ਹਲਕਾ ਛੱਡ ਕੇ ਦਿੱਲੀ ਨੂੰ ਚਲੇ ਗਏ ਹਨ ਜਿੱਥੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਸੀ ਉਨ੍ਹਾਂ ਕਿਹਾ ਕਿ ਇਨ੍ਹਾਂ ਜਿਮਨੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਗਰ ਜੇਕਰ ਲੋਕ ਉਨ੍ਹਾਂ ਦੇ ਉਮੀਦਵਾਰ ਨੂੰ ਵੋਟ ਦੇਣਗੇ ਤਾਂ ਆਉਣ ਵਾਲੀਆ ਦੋ ਹਜ਼ਾਰ ਬਾਈ ਦੀਆਂ ਚੋਣਾਂ ਵਿੱਚ ਇਨ੍ਹਾਂ ਦੋਵੇ ਪਾਰਟੀਆਂ ਤੋਂ ਲੋਕਾਂ ਦਾ ਰਿਸ਼ਤਾ ਟੁੱਟ ਸਕਦਾ ਹੈ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਹਰ ਇਕ ਵਰਗ ਦੁਖੀ ਹੈ ਬੇਰੋਜ਼ਗਾਰੀ ਦਾ ਆਲਮ ਬਹੁਤ ਵੱਧ ਚੁੱਕਿਆ ਹੈ ਉਨ੍ਹਾਂ ਕਿਹਾ ਕਿ ਅੱਜ ਸਾਡੇ ਬੱਚੇ ਨੌਕਰੀ ਪਾਉਣ ਦੀ ਖਾਤਰ ਟੈਂਕੀਆਂ ਤੇ ਚੜ੍ ਰਹੇ ਹਨ ਅਤੇ ਨੇਤਾਵਾਂ ਦੇ ਬੱਚੇ ਐਹਸ਼ ਕਰ ਰਹੇ ਹਨ ।
ਉੱਥੇ ਹੀ ਇਸ ਮੌਕੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਵੀ ਅਕਾਲੀ ਦਲ ਅਤੇ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਵੱਲੋਂ ਹਮੇਸ਼ਾ ਦੇਸ਼ ਦੇ ਲੋਕਾਂ ਨੂੰ ਲੁੱਟਿਆ ਗਿਆ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਚੋਣਾਂ ਵਿਚ ਕੀਤੇ ਗਏ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਵੋਟ ਪਾਉਣਗੇ ਤਾਂ ਦੋ ਹਜ਼ਾਰ ਬਾਈ ਦੀਆਂ ਚੋਣਾਂ ਵਿੱਚ ਉਹ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਪਾਉਣਗੇ ਅਤੇ ਲੋਕਾਂ ਨੂੰ ਬਣਦੀਆਂ ਹਰ ਸਹੂਲਤਾਂ ਦਿੱਤੀਆਂ ਜਾਣਗੀਆਂ ।