← ਪਿਛੇ ਪਰਤੋ
ਜਲੰਧਰ, 15 ਮਾਰਚ, 2017 : ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਸਾਰੇ ਅਹਾਤਿਆਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਇਨ੍ਹਾਂ ਕੈਮਰਿਆਂ ਵਿਚ ਘੱਟੋ-ਘੱਟ 7 ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੀ ਜਿੰਮੇਵਾਰੀ ਅਹਾਤਾ ਮਾਲਕਾਂ ਦੀ ਹੋਵੇਗੀ ਅਤੇ ਚੈਕ ਕਰਨ ਦੀ ਜਿੰਮੇਵਾਰੀ ਆਬਕਾਰੀ ਤੇ ਕਰ ਵਿਭਾਗ ਦੀ ਹੋਵੇਗੀ। ਇਹ ਹੁਕਮ 16.03.2017 ਤੋਂ 15.05.2017 ਤੱਕ ਲਾਗੂ ਰਹਿਣਗੇ।
Total Responses : 267