ਜਲੰਧਰ ਵਿਚ ਜਾਅਲੀ ਵੋਟਾਂ ਪਾਉਣ ਦੇ ਦੋਸ਼ ਵਿਚ ਕਾਂਗਰਸ ਤੇ ਅਕਾਲੀ ਵਰਕਰਾਂ ਕੀਤਾ ਹੰਗਾਮਾ
ਜਲੰਧਰ 20 ਫਰਵਰੀ 2022- ਵਿਧਾਨ ਸਭਾ ਚੋਣਾਂ 2022- ਲਈ ਜਲੰਧਰ 'ਚ ਕੁੱਲ 1975 ਪੋਲਿੰਗ ਸਟੇਸ਼ਨਾਂ 'ਤੇ ਸਵੇਰ ਤੋਂ ਹੀ ਵੋਟਿੰਗ ਜਾਰੀ ਹੈ । ਜਲੰਧਰ 'ਚ ਅੱਜ ਦੁਪਹਿਰ 1 ਵਜੇ ਤੱਕ ਕਰੀਬ 31.05 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਦੂਜੇ ਪਾਸੇ ਜਲੰਧਰ ਪੱਛਮੀ ਦੇ ਰੈਂਨਕ ਬਜ਼ਾਰ ਵਿੱਚ ਇੱਕ ਬੂਥ ’ਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਲਾਉਂਦਿਆਂ ਕਾਂਗਰਸ ਤੇ ਅਕਾਲੀ ਆਹਮੋ-ਸਾਹਮਣੇ ਝੜਪ ਹੋ ਗਈ।
ਅਕਾਲੀ ਵਰਕਰਾਂ ਨੇ ਕਾਂਗਰਸੀਆਂ 'ਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਲਾਏ ਹਨ । ਸੂਚਨਾ ਮਿਲਦੇ ਹੀ ਅਕਾਲੀ-ਬਸਪਾ ਉਮੀਦਵਾਰ ਚੰਦਨ ਗਰੇਵਾਲ ਅਤੇ ਕਾਂਗਰਸੀ ਉਮੀਦਵਾਰ ਰਜਿੰਦਰ ਬੇਰੀ ਮੌਕੇ 'ਤੇ ਪਹੁੰਚ ਗਏ। ਚੰਦਨ ਗਰੇਵਾਲ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਪੁਲੀਸ ਦੀ ਹਾਜ਼ਰੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਹਾਸਲ ਕਰ ਰਹੇ ਹਨ। ਇਸ ਵਿੱਚ ਪੁਲਿਸ ਦੀ ਮਿਲੀਭੁਗਤ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵੀ ਉਨ੍ਹਾਂ ਦਾ ਸਹਿਯੋਗ ਕਰ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਬੇਰੀ ਨੇ ਇਹ ਵੀ ਦੋਸ਼ ਲਾਇਆ ਕਿ ਕੁਝ ਲੋਕ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲੋਕਾਂ ਨੂੰ ਧੱਕਾ ਦੇ ਰਹੇ ਹਨ, ਜਿਸ ਖ਼ਿਲਾਫ਼ ਉਨ੍ਹਾਂ ਦੇ ਵਰਕਰਾਂ ਨਾਲ ਦੁਰਵਿਵਹਾਰ ਕੀਤਾ ਗਿਆ।