ਜਲੰਧਰ ਹਲਕੇ ਦੇ ਪਿੰਡ ਚੱਕ ਖੁਰਦ ਦੇ ਸਰਪੰਚ 'ਤੇ ਸਾਬਕਾ ਸਰਪੰਚ ਸਮੇਤ ਕਈਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
- 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ, ਕੀਤਾ ਸਵਾਗਤ
- 'ਆਪ' ਸਰਕਾਰ ਵਲੋਂ ਸੂਬੇ ਦੇ ਪਿੰਡ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾ ਰਹੇ: ਇੰਦਰਜੀਤ ਕੌਰ ਮਾਨ
ਜਲੰਧਰ, 2 ਮਈ 2023 - ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ 'ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਪਾਰਟੀ ਨੂੰ ਲੋਕਾਂ ਦਾ ਖਾਸ ਸਮਰਥਨ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਜਲੰਧਰ ਹਲਕੇ ਦੇ ਪਿੰਡ ਚੱਕ ਖੁਰਦ ਦੇ ਸਰਪੰਚ 'ਤੇ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੇ ਪਰਿਵਾਰ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ। 'ਆਪ' ਵਿੱਚ ਸ਼ਾਮਲ ਹੋ ਵਾਲੇ ਪਿੰਡ ਦੇ ਸਰਪੰਚ ਸਮੇਤ ਹੋਰਨਾਂ ਲੋਕਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਨੂੰ ਆਪਣਾ ਪੂਰਾ ਸਮਰਥਨ ਦੇਕੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਅਗੁਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿੱਚ ਪਿੰਡ ਚੱਕ ਖੁਰਦ ਦੇ ਸਰਪੰਚ ਬਲਵਿੰਦਰ ਬਿੰਦਾ, ਸਾਬਕਾ ਸਰਪੰਚ ਬੀਬੀ ਦਾਸੋ, ਕਾਲਾ ਡੱਬ, ਬਲਵਿੰਦਰ ਸਿੰਘ ਕਾਲਾ, ਮਾਸਟਰ ਬਲਵੰਤ ਸਿੰਘ, ਕਮਲਜੀਤ ਸਿੰਘ ਢਾਡੀ, ਸਰਦਾਰ ਸੇਵਾ ਸਿੰਘ, ਸੁੱਚਾ ਰਾਮ ਡਬ, ਸਰਦਾਰ ਜੋਗਿੰਦਰ ਸਿੰਘ ਸਾਬਕਾ ਥਾਣੇਦਾਰ, ਦਰਸ਼ਨ ਰਾਮ, ਨਾਨਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਪਿੰਡ ਵਾਸੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਸ ਸਾਰੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 'ਆਪ' ਪਾਰਟੀ ਤੋਂ ਪੂਰੀ ਉਮੀਦ ਹੈ ਕੀ ਇਹ ਸਰਕਾਰ ਲੋਕਾਂ ਨਾਲ ਕੀਤੇ ਹੋਏ ਹਰ ਇਕ ਵਾਅਦੇ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ 'ਤੇ ਲਮੇਂ ਸਮੇਂ ਤੱਕ ਰਾਜ ਕਰਨ ਵਾਲੀਆਂ ਅਕਾਲੀ ਦਲ ਸਮੇਤ ਕਾਂਗਰਸ ਦੀਆਂ ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਦੀਆਂ ਰਹੀਆਂ ਹਨ। ਉਨ੍ਹਾਂ ਸੂਬੇ ਦੀ ਮਾਨ ਸਰਕਾਰ ਦੇ ਕੰਮਾਂ ਦੀ ਸਲਾਘਾਂ ਕਰਦੇ ਹੋਏ ਕਿਹਾ ਕਿ 'ਆਪ' ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਗਰੀਬਾਂ ਦੀ ਸਾਰ ਲੈ ਰਹੀ ਹੈ।
ਇਸ ਮੌਕੇ ਨਕੋਦਰ ਹਲਕੇ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰਿਆਂ ਦਾ ਬਣਦਾ ਮਾਣ ਸਤਿਕਾਰ ਕੀਤਾ ਜਾ ਰਿਹਾ ਹੈ। 'ਆਪ' ਸਰਕਾਰ ਵਲੋਂ ਸੂਬੇ ਦੇ ਇੱਕ ਸਾਰ ਕੀਤੇ ਜਾ ਰਹੇ ਵਿਕਾਸ ਤਹਿਤ ਪਿੰਡਾਂ ਦੇ ਹੋਣ ਵਾਲੇ ਸਾਰੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਹਰ ਇਕ ਪਿੰਡ ਦੀ ਸਮਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਤੇ ਚੱਕ ਕਲਾਂ ਤੋਂ ਦਲਜੀਤ ਸਿੰਘ, ਦੀਪਾ, ਰੋਹਿਤ ਕੁਮਾਰ, ਹਰਜੀਤ ਸਿੰਘ, ਸ਼ਿੰਦਾ, ਦਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਚੱਕ ਖੁਰਦ ਦੇ ਵਾਸੀ ਹਾਜ਼ਰ ਸਨ ।