ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ 'ਆਪ' ਉਮੀਦਵਾਰ ਰਿੰਕੂ ਦੀ ਜਿੱਤ ਦਾ ਰਾਹ ਪੱਧਰਾ
- 'ਆਪ' ਨੇ ਹਲਕਾ ਸ਼ਾਹਕੋਟ ਵਿੱਚ ਕਾਂਗਰਸ 'ਤੇ ਅਕਾਲੀ ਦੱਲ ਨੂੰ ਦਿੱਤਾ ਵੱਡਾ ਝਟਕਾ
- ਹਲਕਾ ਸ਼ਾਹਕੋਟ ਦੇ ਕਾਂਗਰਸ ਸਮੇਤ ਅਕਾਲੀ ਦਲ ਦੇ ਅਹੁਦੇਦਾਰ 'ਤੇ ਸਮਰਥਕਾਂ ਨੇ ਫੜ੍ਹਿਆ ਆਪ ਦਾ ਝਾੜੂ
- ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ
- ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ 'ਤੇ ਬਲਤੇਜ ਪੰਨੂੰ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ,ਕੀਤਾ ਸਵਾਗਤ
ਜਲੰਧਰ, 7 ਮਈ 2023 : ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਕਾਰਜਪ੍ਰਣਾਲੀ ਨੂੰ ਲੈਕੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਪੱਧਰ 'ਤੇ ਹਲਕੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਵਰਕਰਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਲਈ 'ਆਪ' ਪਾਰਟੀ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਰੀ ਮਿਲੀ ਜਦੋਂ ਸ਼ਾਹਕੋਟ ਹਲਕੇ ਤੋਂ ਵੱਡੀ ਗਿਣਤੀ ਵਿੱਚ ਕਾਂਗਰਸ 'ਤੇ ਅਕਾਲੀ ਦਲ ਆਗੂਆਂ 'ਤੇ ਵਰਕਰਾਂ ਸਮੇਤ ਸਰਪੰਚ ਅਤੇ ਬਲਾਕ ਸਮਤੀ ਮੈਂਬਰਾਂ ਨੇ 'ਆਪ' ਦਾ ਝਾੜੂ ਫੜ੍ਹ ਲਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਸ ਸਾਰੇ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ 'ਤੇ ਬਲਤੇਜ ਪੰਨੂ ਇਨ੍ਹਾਂ ਸਾਰਿਆਂ ਨੂੰ ਇਥੇ ਜਲੰਧਰ ਸਥਿਤ ਪਾਰਟੀ ਦੇ ਚੋਣ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'ਆਪ' ਵਿੱਚ ਹਰ ਤਬਕੇ ਦੇ ਲੋਕਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ 'ਆਪ' ਦੀਆਂ ਲੋਕ ਹਿਤੇਸ਼ੀ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਲੈਕੇ ਜਲੰਧਰ ਜ਼ਿਮਨੀ ਚੋਣ ਲਈ ਪੂਰੇ ਹਲਕੇ ਦੇ ਲੋਕਾਂ ਵਿੱਚ ਖਾਸਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਰਿਕਾਰਡ ਤੋੜ ਵੋਟਾਂ ਪਾਕੇ ਇੱਕ ਨਵਾਂ ਇਤਿਹਾਸ ਰਚਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਵਲ 'ਆਪ' ਸਰਕਾਰ ਹੀ ਖੁਸ਼ਹਾਲ ਬਣਾ ਸਕਦੀ ਹੈ। ਇਸ ਮੌਕੇ ਸਰਦਾਰ ਹਰਜੋਤ ਸਿੰਘ ਬੈਂਸ ਨੇ ਹਲਕੇ ਦੇ ਲੋਕਾਂ ਨੂੰ ਆਉਣ ਵਾਲੀ 10 ਮਈ ਨੂੰ 'ਆਪ' ਉਮੀਦਵਾਰ ਦੇ ਹੱਕ ਵਿੱਚ ਹੁੰਮ ਹੁਮਾਂ ਕੇ ਵੋਟਾਂ ਪਾਉਣ 'ਤੇ 'ਆਪ' ਉਮੀਦਵਾਰ ਰਿੰਕੂ ਦੀ ਇਤਿਹਾਸਿਕ ਜਿੱਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਜਲੰਧਰ ਪਾਰਟੀ ਦਫ਼ਤਰ ਵਿਖੇ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਬਜੀਤ ਸਿੰਘ, ਸੰਦੀਪ ਸਿੰਘ, ਬੂਟਾ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਇਕਬਾਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ ਮਹਿਮੋਵਾਲ, ਨਵਜੋਤ ਸਿੰਘ ਯੂਥ ਕਲੱਬ ਬਾਦਸ਼ਾਹਪੁਰ, ਜਸਵਿੰਦਰ ਸਿੰਘ, ਸਰਵਣ ਸਿੰਘ, ਤੇਗ ਸਿੰਘ, ਸੁਖਦੇਵ ਸਿੰਘ, ਗੁਰਪਿੰਦਰ ਸਿੰਘ, ਬੋਹੜ ਸਿੰਘ ਐਕਟਿੰਗ ਸਰਪੰਚ, ਸਤਪਾਲ ਸਿੰਘ ਸਰਪੰਚ ਬਸਤੀ ਦਾਰੇਵਾਲ, ਗੁਰਪੀਤ ਸਿੰਘ ਸਾਬਕਾ ਸਰਪੰਚ ਪਿੰਡ ਯੂਸਫਪੁਰ ਆਲੇਵਾਲ, ਕਮਲਜੀਤ ਸਿੰਘ ਸੋਢੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਲੋਹੀਆਂ 'ਤੇ ਮੌਜੂਦਾ ਸਰਕਲ ਜਥੇਦਾਰ ਸ਼ਿਰੋਮਣੀ ਅਕਾਲੀ ਦਲ ਨੇ ਆਪ ਦਾ ਝਾੜੂ ਫੜ੍ਹਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਸਾਰੇ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ 'ਆਪ' ਵਿੱਚ ਸ਼ਾਮਲ ਹੋਏ ਹਨ ਅਤੇ ਦਾਅਵਾ ਕੀਤਾ ਕਿ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰਕੇ ਜਲੰਧਰ ਲੋਕ ਸਭਾ ਦੀ ਸੀਟ ਜਿੱਤ ਕੇ 'ਆਪ' ਦੀ ਝੋਲੀ ਵਿੱਚ ਪਾਉਣਗੇ।