ਫਿਰੋਜ਼ਪੁਰ 13 ਜੁਲਾਈ 2020 : ਅੱਜ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਗੁਰੁਹਰਸਹਾਏ ਦੇ ਵਰਕਰਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ, ਜਿਸ ਵਿੱਚ ਕਾਰਜਕਾਰੀ ਇੰਜੀਨੀਅਰ ਫਿਰੋਜ਼ਪੁਰ ਮੰਡਲ ਨੰਬਰ ਦੋ ਦੀ ਅਰਥੀ ਫੂਕੀ ਗਈ ਜਿਸ ਵਿਚ ਅੱਜ ਗੁਰੂਹਰਸਹਾਏ ਤੋਂ ਬਲਾਕ ਪ੍ਰਧਾਨ ਮਲਕੀਤ ਚੰਦ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਤੇ ਸਮੂਹ ਵਰਕਰਾਂ ਵੱਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ ਦੋ ਦੀ ਅਰਥੀ ਫੂਕੀ ਗਈ ਤੇ ਨਾਅਰੇਬਾਜੀ ਕੀਤੀ ਗਈ। ਇਹ ਅਰਥੀ ਫੂਕ ਮੁਜ਼ਾਹਰੇ ਜੋ ਪਿਛਲੇ ਦਿਨੀਂ ਬਤੌਰ ਪੰਪ ਆਪ੍ਰੇਟਰ ਗੁਰਵੰਤ ਸਿੰਘ ਸਕੀਮ ਚੱਕ ਸੈਦੋ ਕੇ ਦੀ ਕੰਮ ਦੌਰਾਨ ਸੱਪ ਡੰਗਣ ਨਾਲ ਮੌਤ ਹੋ ਚੁੱਕੀ ਸੀ ਅਤੇ ਦੂਜੇ ਪਾਸੇ ਬਲਾਕ ਜ਼ੀਰਾ ਅਧੀਨ ਆਉਂਦੇ ਪਿੰਡ ਵਾੜਾ ਵਰਿਆਮ ਸਿੰਘ ਤੇ ਬਲਕਾਰ ਸਿੰਘ ਦੀ ਕੰਮ ਦੌਰਾਨ ਡਿਊਟੀ ਦੌਰਾਨ ਮੌਤ ਹੋ ਗਈ ਸੀ ਜਿਸ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਵਾਸਤੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ ਦੋ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ, ਮੀਤ ਪ੍ਰਧਾਨ ਪੰਜਾਬ ਰੁਪਿੰਦਰ ਸਿੰਘ ਨੇ ਕਈ ਮੀਟਿੰਗਾਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਦੇ ਨਾਲ ਕਈ ਮੀਟਿੰਗਾਂ ਕੀਤੀਆਂ, ਪਰ ਉਨ੍ਹਾਂ ਨੇ ਕੋਈ ਵੀ ਮੰਗਾਂ ਮੰਨਣ ਦਾ ਹੱਲ ਨਹੀਂ ਕੀਤਾ, ਜਿਸ ਦੇ ਵਿਰੋਧ ਦੇ ਵਿਚ 22 ਜੁਲਾਈ 2020 ਨੂੰ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਰਜਿਸਟਰ ਨੰਬਰ 31 ਜ਼ਿਲ੍ਹਾ ਫਿਰੋਜ਼ਪੁਰ ਦੇ ਦਫਤਰ ਵਿਚ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਬਲਾਕਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਅਰਥੀ ਫੂਕ ਮੁਜ਼ਾਹਰਿਆਂ ਦੀ ਸ਼ੁਰੂਆਤ ਅੱਜ ਬਲਾਕ ਗੁਰੂਹਰਸਹਾਏ ਤੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਦੀ ਅਰਥੀ ਫੂਕ ਕੇ ਸ਼ੁਰੂਆਤ ਕੀਤੀ ਗਈ। ਇਨ੍ਹਾਂ ਅਰਥੀ ਫੂਕ ਮੁਜਾਹਿਰਆਂ ਵਿਚ ਵਰਕਰ ਵੱਡੀ ਗਿਣਤੀ ਵਿੱਚ ਪਹੁੰਚਣਗੇ ਤੇ ਜਿਲ੍ਹਾ ਪੱਧਰੀ ਧਰਨੇ ਵਿੱਚ ਪਰਿਵਾਰਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰੀ ਭਰਨਗੇ। ਮੀਟਿੰਗ ਵਿਚ ਵਿਚ ਮਮਦੋਟ ਬਲਾਕ ਤੋਂ ਪ੍ਰਧਾਨ ਨਿਸ਼ਾਨ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਜਨਰਲ ਸਕੱਤਰ ਕੁਲਦੀਪ ਸਿੰਘ ਮੋਹਨ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ, ਰਮੇਸ਼ ਕੁਮਾਰ, ਗੁਰਮੀਤ ਸਿੰਘ, ਸ਼ੁਭਾਸ਼ ਕੁਮਾਰ, ਆਦਿ ਵਰਕਰ ਹਾਜ਼ਰ ਸਨ।