ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ, ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਹੋਵੇਗੀ - ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ
ਰੋਹਿਤ ਗੁਪਤਾ
ਗੁਰਦਾਸਪੁਰ, 30 ਅਕਤੂਬਰ 2024 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ-10 ਡੇਰਾ ਬਾਬਾ ਨਾਨਕ ਦੀ ਲਈ ਵੋਟਾਂ 13 ਨਵੰਬਰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ 10-ਡੇਰਾ ਬਾਬਾ ਨਾਨਕ, ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਹਰਦੋਛਨੀ ਰੋਡ ਗੁਰਦਾਸਪੁਰ, ਇੰਜੀਨਰਿੰਗ ਵਿੰਗ, ਲੈਕਚਰ ਰੂਮ ਨੰਬਰ 05, ਗਰਾਊਂਡ ਫਿਲੌਰ, ਗੇਟ ਨੰਬਰ 03 ਵਿੱਚ ਹੋਵੇਗੀ।