ਚੰਡੀਗੜ੍ਹ, 28 ਸਤੰਬਰ 2019 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਕਿ ਡਾ ਰਾਜ ਸਿੰਘ ਡਿੱਬੀਪੁਰਾ ਨੇ ਆਪਣਾ ਸਿਆਸੀ ਜੀਵਨ ਆਪਣੇ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਤੇ ਬਲਾਕ ਸੰਮਤੀ ਸੱਦੇ ਮੈਂਬਰ ਵੀ ਰਹੇ, ਉਹ ਜਿਲਾ ਫਾਜਿਲਕਾ ਦੇ ਸ੍ਰੋਮਣੀ ਅਕਾਲੀ ਦਲ ਸੇ ਐਸ਼ ਸੀ ਵਿੰਗ ਦੇ ਪ੍ਰਧਾਨ ਵੀ ਰਹੇ ਅਤੇ ਫਿਰ ਐਸ਼ ਸੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਰਹੇ। ਉਮਰ ਬਹੁੱਤ ਸਾਰੇ ਅਹਿਮ ਮਸਲੇ ਹੱਲ ਕੀਤੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਬੇਹੱਦ ਮਿਹਨਤੀ ਆਗੂ ਹਨ ਅਤੇ ਪਾਰਟੀ ਨੇ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਜਲਾਲਾਬਾਦ ਤੋਂ ਉਮੀਦਵਾਰਾਂ ਬਣਾਇਆਂ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ, ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ।