22 ਅਪ੍ਰੈਲ ਤੋਂ ਬਾਅਦ ਕੋਈ ਨਵਾਂ ਕੇਸ ਨਹੀਂ ਆਇਆ ਸਾਹਮਣੇ
ਐਸ ਏ ਐਸ ਨਗਰ, 27 ਅਪ੍ਰੈਲ 2020: ਜ਼ਿਲ੍ਹਾ ਆਮ ਹਾਲਾਤ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅੱਜ, ਗਿਆਨ ਸਾਗਰ ਹਸਪਤਾਲ ਤੋਂ ਕੋਰੋਨਾ ਦੇ 5 ਹੋਰ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਰੀਜ਼ਾਂ ਵਿਚ ਦੋ ਮਰੀਜ਼ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ, ਦੋ ਹੋਰ ਮੁਹਾਲੀ ਸ਼ਹਿਰ ਨਾਲ ਅਤੇ ਇਕ ਮੁੰਡੀ ਖਰੜ ਨਾਲ ਸਬੰਧਤ ਹੈ। ਇਹਨਾਂ ਵਿਚ ਇੱਕ 10 ਸਾਲਾ ਬੱਚੀ ਸਮੇਤ 3 ਮਹਿਲਾਵਾਂ ਅਤੇ 2 ਮਰਦ ਸ਼ਾਮਿਲ ਹਨ। ਇਹਨਾਂ ਨੂੰ ਛੁੱਟੀ ਮਿਲਣ ਦੇ ਨਾਲ, ਠੀਕ ਹੋਏ ਮਾਮਲਿਆਂ ਦੀ ਗਿਣਤੀ 27 ਤੱਕ ਪਹੁੰਚ ਗਈ ਹੈ।
ਹੁਣ, ਜ਼ਿਲ੍ਹੇ ਵਿੱਚ ਕੁੱਲ ਕੇਸ 63 ਹਨ ਅਤੇ ਐਕਟਿਵ ਮਾਮਲੇ ਘਟ ਕੇ 34 ਰਹਿ ਗਏ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਵਿਚ 22 ਅਪ੍ਰੈਲ ਤੋਂ ਬਾਅਦ ਕੋਈ ਨਵਾਂ ਕੇਸ ਨਹੀਂ ਆਇਆ।