← ਪਿਛੇ ਪਰਤੋ
ਦੀਦਾਰ ਗੁਰਨਾ
ਬਸੀ ਪਠਾਣਾ, 20 ਅਕਤੂਬਰ, 2017 : ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਵੱਡੀ ਅਤੇ ਇਤਿਹਾਸਕ ਜਿੱਤ ਨੇ ਇਹ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਲਗਪਗ 6 ਮਹੀਨੇ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇਸ ਜਿੱਤ ਤੋਂ ਹੁਣ ਇਹ ਵੀ ਸਾਫ਼ ਹੋ ਗਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਦਿਨਾਂ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ 2019 ਵਿਚ ਕਾਂਗਰਸ ਦੇਸ਼ ਭਰ ਵਿਚ ਸਪਸ਼ਟ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਅਤੇ ਇਸ ਉਪਰੰਤ ਜੀ.ਐਸ.ਟੀ. ਲਗਾ ਕੇ ਦੇਸ਼ ਭਰ ਦੇ ਕਾਰੋਬਾਰੀਆਂ, ਕਿਸਾਨਾਂ ਅਤੇ ਆਮ ਲੋਕਾਂ 'ਤੇ ਆਰਥਿਕ ਤੌਰ 'ਤੇ ਵੱਡਾ ਬੋਝ ਪਾ ਦਿੱਤਾ ਹੈ ਅਤੇ ਦੇਸ਼ ਭਰ ਵਿਚ ਲੋਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕੋਸਣ ਲਈ ਮਜਬੂਰ ਹਨ ।
Total Responses : 267